10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਬੱਸ ਸਟੈਂਡ 'ਤੇ ਠੰਢੇ ਪਾਣੀ ਦੀ ਸੇਵਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 26-05-2026
ਬੁਢਲਾਡਾ, 25 ਮਈ (ਸਵਰਨ ਸਿੰਘ ਰਾਹੀ)- ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਬੱਸ ਅੱਡਾ ਬੁਢਲਾਡਾ 'ਤੇ ਠੰਢੇ ਪਾਣੀ ਦਾ ਪਿਆਓ ਸ਼ੁਰੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਸਟਰ ਕੁਲਵੰਤ ਸਿੰਘ ਅਤੇ ਕੁਲਦੀਪ ਸਿੰਘ ਅਨੇਜਾ ਨੇ ਦੱਸਿਆ ਕਿ ਬੱਸ ਅੱਡੇ 'ਤੇ ਰੋਜ਼ਾਨਾ ਹਜ਼ਾਰਾਂ ਸਵਾਰੀਆਂ ਆਉਣ-ਜਾਣ ਕਰਦੀਆਂ ਹਨ, ਜਿਨ੍ਹਾਂ ਦੀ ਸਹੂਲਤ ਲਈ ਬੱਸ ਸਟੈਂਡ 'ਤੇ ਪਾਣੀ ਦਾ ਪਿਆਓ ਸ਼ੁਰੂ ਕੀਤਾ ਗਿਆ ਹੈ | ਇੱਥੇ ਇਕ ਪੱਕਾ ਸੇਵਾਦਾਰ ਸਾਰਾ ਦਿਨ ਬੈਠੇਗਾ | ਸੰਸਥਾ ਦੇ ਆਗੂ ਕੁਲਵਿੰਦਰ ਸਿੰਘ ਈ. ਓ. ਅਤੇ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਪਿਆਓ ਦੀ ਸ਼ੁਰੂਆਤ ਵਿਸ਼ੇਸ਼ ਤੌਰ 'ਤੇ ਪੁੱਜੇ ਮਾਸਟਰ ਬਲਬੀਰ ਸਿੰਘ ਸਰਾਂ, ਛਿੰਦਰਪਾਲ ਸਿੰਘ ਕੈਂਥ, ਦੇਵੀ ਦਿਆਲ ਗੋਸਵਾਮੀ ਵਲੋਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਕੀਤੀ ਗਈ | ਇਸ ਮੌਕੇ ਬਲਬੀਰ ਸਿੰਘ ਕੈਂਥ, ਮਿਸਤਰੀ ਮਿੱਠੂ ਸਿੰਘ, ਨਰੇਸ਼ ਕੁਮਾਰ ਬੰਸੀ, ਸੋਹਣ ਸਿੰਘ, ਰਜਿੰਦਰ ਸਿੰਘ ਭੋਲਾ, ਗੁਰਤੇਜ ਸਿੰਘ ਕੈਂਥ, ਭਲਿੰਦਰ ਸਿੰਘ ਵਾਲੀਆ, ਅਮਰਜੀਤ ਸਿੰਘ, ਨੱਥਾ ਸਿੰਘ, ਮਾਸਟਰ ਦਵਿੰਦਰਜੀਤ ਸਿੰਘ, ਭਿਲੰਦਰ ਸਿੰਘ ਵਾਲੀਆ, ਮਹਿੰਦਰਪਾਲ ਸਿੰਘ, ਬਾਬਾ ਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਭੇਜਿਆ <br/> ਅਗਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਘੇਰੀ ਮੋਦੀ ਸਰਕਾਰ
Ad Position 24