ਮਾਨਸਾ, 25 ਮਈ (ਧਾਲੀਵਾਲ)- ਭਾਰਤ ਮੁਕਤੀ ਮੋਰਚਾ ਤੇ ਓ.ਬੀ.ਸੀ. ਫ਼ਰੰਟ ਮਾਨਸਾ ਵਲੋਂ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੰਗ ਪੱਤਰ ਰਾਸ਼ਟਰਪਤੀ ਦੇ ਨਾਂਅ ਭੇਜਿਆ ਗਿਆ | ਉਨ੍ਹਾਂ ਮੰਗ ਕੀਤੀ ਕਿ ਜਾਤੀ ਜਨਗਣਨਾ 'ਚ ਓ.ਬੀ.ਸੀ. ਦਾ ਕਾਲਮ ਪਾਇਆ ਜਾਵੇ | ਉਨ੍ਹਾਂ ਮੰਗ ਉਠਾਈ ਕਿ ਪਛੜੀਆਂ ਸ਼ੇ੍ਰਣੀਆਂ ਨੂੰ ਮੰਡਲ ਕਮਿਸ਼ਨ ਦੀ ਰਿਪੋਰਟ ਅਨੁਸਾਰ 27 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਜਾਵੇ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਇਸ ਵਰਗ ਦੀ ਭਲਾਈ ਬਾਰੇ ਗੰਭੀਰ ਨਹੀਂ | ਇਸ ਮੌਕੇ ਦਲਵਿੰਦਰ ਸਿੰਘ, ਜਸਵੰਤ ਸਿੰਘ, ਕੇਵਲ ਸਿੰਘ, ਸਿਕੰਦਰ ਸਿੰਘ ਘਰਾਂਗਣਾ, ਸੁਖਜੀਤ ਸਿੰਘ ਰਾਮਾਨੰਦੀ, ਸੁਰਿੰਦਰ ਸਿੰਘ, ਰਘਵੀਰ ਸਿੰਘ ਰਾਮਗੜ੍ਹੀਆ ਆਦਿ ਹਾਜ਼ਰ ਸਨ |