10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਕੂਲ 'ਚ ਪ੍ਰਧਾਨ, ਉਪ ਪ੍ਰਧਾਨ ਅਤੇ ਸਕੱਤਰ ਵਜੋਂ ਕਰਵਾਈਆਂ ਚੋਣਾਂ <br/>

Ad Position 21
No active advertisement
ਅਜੀਤ ਡੈਸਕ 26-05-2026
ਲਹਿਰਾਗਾਗਾ, 25 ਮਈ (ਅਸ਼ੋਕ ਗਰਗ) - ਸਥਾਨਕ ਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਵਿਦਿਆਰਥੀਆਂ ਨੂੰ ਲੋਕਤੰਤਰ ਅਤੇ ਵੋਟਾਂ ਸੰਬੰਧੀ ਜਾਣਕਾਰੀ ਦੇਣ ਲਈ ਸਕੂਲ ਵਿਖੇ ਪ੍ਰਧਾਨ, ਉਪ ਪ੍ਰਧਾਨ ਅਤੇ ਸਕੱਤਰ ਲਈ ਚੋਣ ਕਰਵਾਈ ਗਈ | ਇਸ 'ਚ ਵਿਦਿਆਰਥੀ, ਵਿਦਿਆਰਥੀਆਂ ਦੇ ਮਾਪੇ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਭਾਗ ਲਿਆ | ਸਕੂਲ ਦੇ ਚਾਰ ਹਾਊਸ ਸ਼ਹੀਦ ਭਗਤ ਸਿੰਘ ਹਾਊਸ, ਮਦਰ ਟਰੇਸਾ ਹਾਊਸ, ਕਲਪਨਾ ਚਾਵਲਾ ਹਾਊਸ ਅਤੇ ਡਾ. ਬੀ ਆਰ ਅੰਬੇਡਕਰ ਹਾਊਸ ਵਲੋਂ ਹਰ ਸਥਾਨ ਲਈ ਇਕ ਇਕ ਉਮੀਦਵਾਰ ਖੜਾ ਕੀਤਾ ਗਿਆ | ਸਵੇਰੇ 9.30 ਵਜੇ ਤੋਂ 1.30 ਵਜੇ ਤੱਕ ਸਕੂਲ ਵਿਖੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਵੋਟਾਂ ਦਾ ਭੁਗਤਾਨ ਕੀਤਾ | ਵਿਦਿਆਰਥੀਆਂ ਨੇ ਆਪਣੇ ਪੋਲਿੰਗ ਬੂਥ ਲਗਾਏ ਹੋਏ ਸਨ ਜਿੱਥੇ ਉਹ ਹਰ ਆਉਣ ਵਾਲੇ ਨੂੰ ਵੋਟ ਪਾਉਣ ਲਈ ਬੇਨਤੀ ਕਰ ਰਹੇ ਸਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਦਰਸ਼ਨ ਸ਼ਰਮਾ ਨੇ ਦੱਸਿਆ ਕਿ ਜਿੱਥੇ ਇਸ ਨਾਲ ਵਿਦਿਆਰਥੀਆਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਬਾਰੇ ਦੱਸਿਆ ਗਿਆ, ਉੱਥੇ ਹੀ ਉਨ੍ਹਾਂ ਨੂੰ ਸਹੀ ਉਮੀਦਵਾਰ ਚੁਣਨ ਸੰਬੰਧੀ ਦੀ ਪ੍ਰੇਰਿਤ ਕੀਤਾ ਗਿਆ | ਵਿਦਿਆਰਥੀਆਂ ਲਈ ਅਜਿਹੀਆਂ ਕਾਰਜ ਕਿਰਿਆਵਾਂ ਜ਼ਰੂਰ ਹੋਣੀਆਂ ਚਾਹੀਦੀਆਂ ਹਨ ਤਾਂ ਕਿ ਵਿਦਿਆਰਥੀ ਆਪਣੇ ਆਮ ਗਿਆਨ'ਚ ਵਾਧਾ ਕਰਨ ਦੇ ਨਾਲ ਨਾਲ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਇਨ੍ਹਾਂ ਕਾਰਜ ਕਿਰਿਆਵਾਂ ਵਿਚ ਹਿੱਸਾ ਲੈਣ | ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ | ਸਕੂਲ ਦੇ ਡਾਇਰੈਕਟਰ ਅੰਕੁਸ਼ ਸ਼ਰਮਾ ਅਤੇ ਜਸਲੀਨ ਸ਼ਰਮਾ ਨੇ ਦੱਸਿਆ ਹੈ ਕਿ ਵਿਦਿਆਰਥੀਆਂ ਨੇ ਬਤੌਰ ਪੋਲਿੰਗ ਅਫ਼ਸਰ, ਪੋਲਿੰਗ ਏਜੰਟ, ਸਕਿਉਰਿਟੀ ਅਫ਼ਸਰ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕੁਰਾਸ਼ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਡੀ.ਸੀ. ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਭੇਜਿਆ <br/>
Ad Position 24