10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕੁਰਾਸ਼ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 26-05-2026
ਚੀਮਾ ਮੰਡੀ, 25 ਮਈ (ਜਗਰਾਜ ਮਾਨ , ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾ ਦੇ ਪੀ.ਐਸ.ਈ.ਬੀ. ਦੇ ਵਿਦਿਆਰਥੀਆਂ ਨੇ ਸੁਨਾਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਕੁਰਾਸ਼ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿੱਚ ਭਾਗ ਲੈਂਦਿਆਂ ਕਈ ਮਾਣਯੋਗ ਸਥਾਨ ਹਾਸਿਲ ਕੀਤੇ | ਮੁਕਾਬਲਿਆਂ 'ਚ ਮਨਜੋਤ ਕੌਰ, ਜਸਪ੍ਰੀਤ ਕੌਰ, ਯਸ਼ਪਾਲ ਕੌਰ, ਸਨਪ੍ਰੀਤ ਸਿੰਘ, ਦਲਜੀਤ ਸਿੰਘ, ਕਮਲਪ੍ਰੀਤ ਕੌਰ ਅਤੇ ਅਵਨੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਗੁਰਨੂਰ ਕੌਰ, ਤਨਵੀਰ ਕੌਰ, ਜਸਪ੍ਰੀਤ ਕੌਰ, ਪਰਵਿੰਦਰ ਸਿੰਘ ਅਤੇ ਸੁਖਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਹਰਜੋਤ ਕੌਰ ਅਤੇ ਹਰਜਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਅਕੈਡਮੀ ਦਾ ਮਾਣ ਵਧਾਇਆ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ.) ਦੀ ਪਿ੍ੰਸੀਪਲ ਗੁਰਪ੍ਰੀਤ ਕੌਰ ਅਤੇ ਡੀ.ਪੀ.ਈ. ਪ੍ਰਗਟ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਕੈਡਮੀ ਲਈ ਹੋਰ ਮਾਣ ਵਾਲੀ ਗੱਲ ਇਹ ਰਹੀ ਕਿ 8 ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਕੁਰਾਸ਼ ਮੁਕਾਬਲਿਆਂ ਲਈ ਵੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਜਸਵੀਰ ਸਿੰਘ ਕੰਗਣਵਾਲ ਦੇ ਨਾਵਲ 'ਲਾਹੌਰੀਆ' 'ਤੇ ਵਿਚਾਰ ਗੋਸ਼ਟੀ <br/> ਅਗਲੀ ਖ਼ਬਰ ਸਕੂਲ 'ਚ ਪ੍ਰਧਾਨ, ਉਪ ਪ੍ਰਧਾਨ ਅਤੇ ਸਕੱਤਰ ਵਜੋਂ ਕਰਵਾਈਆਂ ਚੋਣਾਂ <br/>
Ad Position 24