ਬਠਿੰਡਾ, 28 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਹਾਈ ਸਕੂਲ ਤਿਉਣਾ ਵਿਖੇ ਸਕੂਲ ਮੁਖੀ ਅਮਨਦੀਪ ਕੌਰ ਦੀ ਅਗਵਾਈ ਹੇਠ ਵਾਤਾਵਰਨ ਸੰਭਾਲ ਲਈ ਬੂਟੇ ਲਗਾਉਣ ਦਾ ਆਗਾਜ਼ ਕੀਤਾ ਗਿਆ¢ ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਲਈ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਮੁੱਖ ਮਹਿਮਾਨ ਵਜੋਂ ਪਹੁੰਚੇ¢ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਦਫ਼ਤਰ ਬਠਿੰਡਾ ਤੋਂ ਪ੍ਰਦੀਪ ਸਿੰਘ ਕਲਰਕ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ¢ ਇਸ ਦੌਰਾਨ ਸਕੂਲ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ¢ ਜਸਵੀਰ ਸਿੰਘ ਗਿੱਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਸੰਭਾਲ ਕਰਨ ਅਤੇ ਹਰਿਆਵਲੀ ਵਧਾਉਣ ਲਈ ਪ੍ਰੇਰਿਤ ਕੀਤਾ¢ ਸਕੂਲ ਮੁੱਖੀ ਅਮਨਦੀਪ ਕੌਰ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਨਰਵਿੰਦਰ ਸਿੰਘ, ਕੁਲਵੀਰ ਸਿੰਘ ਸਮੇਤ ਹੋਰ ਹਾਜ਼ਰ ਸਨ¢
ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਆਪਣੇ ਘਰ ਅਤੇ ਆਲੇ-ਦੁਆਲੇ 'ਚ ਲਗਾਏ ਬੂਟੇ- ਜਸਵੀਰ ਗਿੱਲ <br/>
ਅਜੀਤ ਡੈਸਕ
29-05-2026