ਰਾਮਾਂ ਮੰਡੀ, 28 ਮਈ (ਤਰਸੇਮ ਸਿੰਗਲਾ)- ਨਗਰ ਕੌਂਸਲ ਚੋਣਾਂ ਤੋਂ ਬਾਅਦ ਹੁਣ ਭਲਕੇ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਲੈ ਕੇ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋ ਚੁੱਕੀਆਂ ਹਨ¢ ਚੋਣ ਮੈਦਾਨ ਵਿਚ ਉਤਰੇ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰ ਆਪਣੀ ਜਿੱਤ ਨੂੰ ਲੈ ਕੇ ਪੂਰੀ ਤਰ੍ਹਾਂ ਆਸ਼ਾਵਾਨ ਨਜ਼ਰ ਆ ਰਹੇ ਹਨ ¢ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਸੀ, ਜਿਸ ਕਾਰਨ ਹੁਣ ਹਰ ਕਿਸੇ ਦੀ ਨਜ਼ਰ ਗਿਣਤੀ ਵਾਲੇ ਦਿਨ 'ਤੇ ਟਿਕੀ ਹੋਈ ਹੈ¢ ਸ਼ਹਿਰ ਦੇ ਰਾਜਨੀਤਿਕ ਮਾਹੌਲ ਵਿਚ ਵੀ ਕਾਫ਼ੀ ਗਰਮਾਹਟ ਵੇਖਣ ਨੂੰ ਮਿਲ ਰਹੀ ਹੈ ਅਤੇ ਸਮਰਥਕਾਂ ਵਲੋਂ ਆਪਣੀ-ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ¢ ਭਲਕੇ ਸਵੇਰੇ ਤੋਂ ਹੀ ਗਿਣਤੀ ਕੇਂਦਰਾਂ ਦੇ ਬਾਹਰ ਚਹਿਲ-ਪਹਿਲ ਰਹਿਣ ਦੀ ਸੰਭਾਵਨਾ ਹੈ¢ ਪ੍ਰਸ਼ਾਸਨ ਵਲੋਂ ਵੀ ਗਿਣਤੀ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ¢ ਉਧਰ, ਲੋਕਾਂ ਵਿਚ ਵੀ ਚੋਣ ਨਤੀਜਿਆਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਰ ਕੋਈ ਇਹ ਜਾਣਨ ਲਈ ਉਤਸੁਕ ਹੈ ਕਿ ਸ਼ਹਿਰ ਦੀ ਕਮਾਨ ਇਸ ਵਾਰ ਕਿਸ ਦੇ ਹੱਥ ਵਿਚ ਜਾਵੇਗੀ¢