04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਾਨਸਾ ਵਿਖੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ <br/> ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ 'ਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਵਾਅਦੇ ਤੋਂ ਭੱਜਣ ਦਾ ਦੋਸ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਮਾਨਸਾ, 28 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਸੱਦੇ 'ਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਮੰਗਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ | ਆਗੂ ਦਰਸ਼ਨ ਸਿੰਘ ਅਲੀਸ਼ੇਰ, ਧਰਮਿੰਦਰ ਸਿੰਘ ਹੀਰੇਵਾਲਾ, ਕਰਮਜੀਤ ਸਿੰਘ ਤਾਮਕੋਟ ਅਤੇ ਲਖਵਿੰਦਰ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਸਰਕਾਰ ਨੂੰ ਆਪਣੀ ਜਾਇਜ਼ ਮੰਗ ਸੁਣਾਉਣੀ ਮੱਝ ਅੱਗੇ ਬੀਨ ਵਜਾ ਵਜਾਉਣ ਵਾਲਾ ਕੰਮ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਆਪਣੇ ਚੋਣ ਵਾਅਦੇ ਤੋਂ ਭੱਜ ਗਈ ਹੈ ਤੇ 4 ਸਾਲ ਬੀਤ ਜਾਣ ਬਾਅਦ ਵੀ ਆਪਣਾ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਨੋਟੀਫ਼ਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ | ਉਨ੍ਹਾਂ ਦੱਸਿਆ ਕਿ 4 ਜੁਲਾਈ ਨੂੰ ਮੋਗਾ ਵਿਖੇ ਕਨਵੈੱਨਸ਼ਨ ਕੀਤੀ ਜਾਵੇਗੀ ਤੇ ਇਸ ਕਨਵੈੱਨਸ਼ਨ ਵਿੱਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਤੇ ਉਨ੍ਹਾਂ ਦੀਆਂ ਕੁਰਸੀਆਂ ਵੀ ਲਗਾਈਆਂ ਜਾਣਗੀਆਂ ਤਾਂ ਕਿ ਉਹ ਮੁਲਾਜ਼ਮਾਂ ਦੇ ਭਖਦੇ ਮਸਲਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨ | ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਇਸ ਕਨਵੈੱਨਸ਼ਨ 'ਚ ਨਾ ਆਏ ਤਾਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ ਮਹਾ ਰੈਲੀ ਕੀਤੀ ਜਾਵੇਗੀ | ਇਸ ਮੌਕੇ ਗੁਰਜੀਤ ਸਿੰਘ ਰੜ੍ਹ, ਨਵੀਨ ਬੋਹਾ, ਸਮਰਜੀਤ ਸਿੰਘ ਅਤਲਾ, ਸੁਖਦੀਪ ਸਿੰਘ ਗਿੱਲ, ਬੇਅੰਤ ਸਿੰਘ ਰੜ੍ਹ, ਨਿਤਿਨ ਸੋਢੀ, ਗੁਰਪ੍ਰਤਾਪ ਸਿੰਘ, ਮਲਕੀਤ ਸਿੰਘ ਖਿਆਲਾ, ਰਾਜਵਿੰਦਰ ਸਿੰਘ ਬਹਿਣੀਵਾਲ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ, ਜਸਵੰਤ ਸਿੰਘ ਮੌਜੋ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ ਮਾਖਾ, ਜਸਵੀਰ ਸਿੰਘ ਭੰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘਰ ਵਿਚੋਂ ਸੋਨਾ ਚਾਂਦੀ ਦੇ ਗਹਿਣੇ, ਨਕਦੀ ਅਤੇ ਅਸਲ੍ਹਾ ਚੋਰੀ ਕਰਨ ਵਾਲੇ ਕਾਬੂ ਅਗਲੀ ਖ਼ਬਰ ਰਾਮਪੁਰਾ ਫੂਲ ਦੇ ਗਾਂਧੀ ਨਗਰ 'ਚ ਪਾਣੀ ਸੰਕਟ ਗਹਿਰਾਇਆ ਸਪਲਾਈ ਹੋਣ ਦੇ ਬਾਵਜੂਦ ਘਰਾਂ ਤੱਕ ਨਹੀਂ ਪਹੁੰਚ ਰਿਹਾ ਪਾਣੀ, ਲ...
Ad Position 24