04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਹਿਰੀ ਪਾਣੀ ਦੀ ਕਮੀ ਕਾਰਨ ਫ਼ਸਲਾਂ ਸੁੱਕਣ ਦੀ ਕਗਾਰ 'ਤੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਬਠਿੰਡਾ, 28 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਹਰਦੇਵ ਸਿੰਘ ਬਾਹੋਯਾਤਰੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਲਈ ਤੁਰੰਤ ਨਹਿਰੀ ਪਾਣੀ ਛੱਡਿਆ ਜਾਵੇ¢ ਉਨ੍ਹਾਂ ਨੇ ਇਕ ਬਿਆਨ ਰਾਹੀਂ ਕਿਹਾ ਕਿ ਨਹਿਰੀ ਪਾਣੀ ਨਾ ਆਉਣ ਕਾਰਨ ਮੱਕੀ, ਬਾਜਰਾ, ਮੂੰਗੀ ਸਮੇਤ ਹੋਰ ਫ਼ਸਲਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਬੀਜੀ ਜਾ ਰਹੀ ਪਨੀਰੀ ਵੀ ਪਾਣੀ ਦੀ ਕਮੀ ਕਾਰਨ ਸੁੱਕ ਰਹੀ ਹੈ, ਜਿਸ ਨਾਲ ਕਿਸਾਨ ਚਿੰਤਤ ਹਨ¢ ਹਰਦੇਵ ਸਿੰਘ ਬਾਹੋਯਾਤਰੀ ਨੇ ਕਿਹਾ ਕਿ ਜੇਕਰ ਸਮੇਂ ਸਿਰ ਪਾਣੀ ਨਾ ਮਿਲਿਆ ਤਾਂ ਫ਼ਸਲਾਂ ਦੀ ਪੈਦਾਵਾਰ 'ਤੇ ਮਾੜਾ ਅਸਰ ਪਵੇਗਾ ਅਤੇ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ¢ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਨਹਿਰਾਂ ਵਿਚ ਪਾਣੀ ਛੱਡਿਆ ਜਾਵੇ ਤਾਂ ਜੋ ਫ਼ਸਲਾਂ ਨੂੰ ਬਚਾਇਆ ਜਾ ਸਕੇ ਅਤੇ ਕਿਸਾਨਾਂ ਨੂੰ ਰਾਹਤ ਮਿਲ ਸਕੇ¢

Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੇ ਵੱਖ-ਵੱਖ ਵਿਭਾਗਾਂ ਲਈ ਅਲੱਗ ਭਰਤੀ ਪ੍ਰਕਿਰਿਆ ਹੋਣੀ ਚਾਹੀਦੀ–ਸਰੂਪ ਸਿੱਧੂ <br/> ਅਗਲੀ ਖ਼ਬਰ ਧੱਕੇਸ਼ਾਹੀ ਵਾਲੀਆਂ ਥਾਵਾਂ 'ਤੇ ਚੋਣਾਂ ਪ੍ਰਭਾਵਿਤ, ਸ਼ਾਂਤੀਪੂਰਨ ਪੋਲਿੰਗ ਵਾਲੇ ਖੇਤਰਾਂ 'ਚ ਅਕਾਲੀ ਦਲ ਮਜ਼ਬੂਤ- ਸਿਕੰ...
Ad Position 24