ਰਾਮਪੁਰਾ ਫੂਲ, 28 ਮਈ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਦੇ ਸੀ.ਬੀ.ਐਸ.ਈ. ਬੋਰਡ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ¢ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਅਤੇ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਸਕੂਲ, ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ¢ 80 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ 11 ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਯੋਗਤਾ ਦਾ ਪ੍ਰਮਾਣ ਦਿੱਤਾ ¢ ਵਿਦਿਆਰਥਣ ਕ੍ਰਿਸ਼ਿਕਾ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ¢ ਇਸੇ ਤਰ੍ਹਾਂ ਵਿਦਿਆਰਥਣ ਲਿਸ਼ਿਕਾ ਨੇ 92.2 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 89.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ¢ ਨਤੀਜੇ ਦੀ ਖ਼ੁਸ਼ੀ ਵਿਚ ਸਕੂਲ ਵਿਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ¢ ਜਿਸ ਵਿਚ ਪ੍ਰਬੰਧਕ ਸੰਮਤੀ ਅਤੇ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਭੇਟ ਕੀਤੇ ਗਏ ¢ ਵਿਦਿਆਰਥੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਹਾਰ ਪਹਿਨਾ ਕੇ ਸਨਮਾਨਿਤ ਕੀਤਾ ਗਿਆ ¢ ਇਸ ਮÏਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼, ਮੈਨੇਜਰ ਗੁਰਪ੍ਰੀਤ ਸਿੰਘ ਅਤੇ ਹੋਰ ਵਿਸ਼ੇਸ਼ ਮੈਂਬਰ ਸਾਹਿਬਾਨ ਵੀ ਹਾਜ਼ਰ ਰਹੇ¢ ਮੈਨੇਜਰ ਗੁਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਇਹ ਬੱਚਿਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ ¢ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਵਲੋਂ ਵੀ ਸਾਰੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਗਿਆ ¢ ਇਸ ਮੌਕੇ ਉਪ ਪਿ੍ੰਸੀਪਲ ਵਿਕਰਮਜੀਤ ਸਿੰਘ, ਕੋਆਰਡੀਨੇਟਰ ਆਸ਼ੂ ਰਾਣੀ, ਅਨਮੋਲ ਕÏਸ਼ਲ, ਨਿਰਮਲਜੀਤ ਕੌਰ, ਯੋਗ ਪ੍ਰਮੱੁਖ ਵਿਪਿਨ ਕੁਮਾਰ ਅਤੇ ਜਮਾਤ ਇੰਚਾਰਜ ਨੀਲਮ ਸੱਚਦੇਵਾ ਹਾਜ਼ਰ ਰਹੇ ¢