ਬਠਿੰਡਾ, 28 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਮਾਲਵਾ ਖੇਤਰ ਦੇ ਭਾਜਪਾ ਆਗੂਆਂ ਅਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ¢ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ, ਲੋਕ ਸਭਾ ਹਲਕਾ ਬਠਿੰਡਾ ਦੀ ਕੋਆਰਡੀਨੇਟਰ ਪਰਮਪਾਲ ਕੌਰ ਸਿੱਧੂ ਅਤੇ ਸਮੂਹ ਜਥੇਬੰਦੀ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕੀਤਾ ਹੈ ¢ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਦੂਰਅੰਦੇਸ਼ੀ ਫ਼ੈਸਲਾ ਹੈ¢ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਕੇਵਲ ਢਿੱਲੋਂ ਜ਼ਮੀਨ ਨਾਲ ਜੁੜੇ ਹੋਏ ਅਤੇ ਪੰਜਾਬ ਦੀ ਨਬਜ਼ ਨੂੰ ਸਮਝਣ ਵਾਲੇ ਆਗੂ ਹਨ¢ ਉਨ੍ਹਾਂ ਕੋਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਲੰਬੇ ਸਮੇਂ ਤੱਕ ਕੰਮ ਕਰਨ ਦਾ ਤਜਰਬਾ ਹੈ ਅਤੇ ਉਹ ਵਪਾਰੀ ਵਰਗ ਦੇ ਨਾਲ-ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਵੀ ਬਾਖ਼ੂਬੀ ਸਮਝਦੇ ਹਨ¢ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਿੰਡਾਂ ਵਿਚ ਮਜ਼ਬੂਤ ਕਰਨ ਲਈ ਕੇਵਲ ਢਿੱਲੋਂ ਇਕ ਸਮਰੱਥ ਚਿਹਰਾ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ¢ ਇਸ ਮੌਕੇ ਐਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ, ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਭੁੱਚੋ, ਜਨਰਲ ਸਕੱਤਰ ਚੰਦਨ ਕਾਂਤ, ਕਰਮਪਾਲ ਸਿੰਘ ਭੁੱਲਰ, ਮੇਜਰ ਸਿੰਘ ਬਰਾੜ, ਐਸ.ਸੀ. ਵਿੰਗ ਪ੍ਰਧਾਨ ਸਵਰਨ ਸਿੰਘ, ਮਹਿਲਾ ਮੋਰਚਾ ਪ੍ਰਧਾਨ ਸੁਖਵਿੰਦਰ ਕੌਰ ਸ਼ੇਰਗੜ੍ਹ, ਭਾਰਤ ਭੂਸ਼ਣ ਜੈਨ, ਵਿਵੇਕ ਗਰਗ, ਮੰਡਲ ਪ੍ਰਧਾਨ ਬਬਲੇਸ਼ ਕੁਮਾਰ ਭਗਤਾ, ਸੁਖਮੰਦਰ ਸਿੰਘ ਕੋਇਰ ਸਿੰਘ ਵਾਲਾ, ਸਕੱਤਰ ਅਮਨ ਚੱਠਾ, ਤੇਲੂ ਰਾਮ ਰਾਮਾ, ਜੋਗਿੰਦਰ ਸਿੰਗਲਾ, ਸਰਕਲ ਪ੍ਰਧਾਨ ਦੇਵੀ ਦਿਆਲ ਤਲਵੰਡੀ, ਗੁਰਜੀਤ ਸਿੰਘ ਗੋਰਾ ਦਿਉਣ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਸਮੇਤ ਹੋਰ ਆਗੂਆਂ ਨੇ ਵੀ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਹੈ¢