03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਸੰਗਤ ਮੰਡੀ ਦੀਆਂ ਚੋਣਾਂ 'ਚ ਆਗੂਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੀ ਜਿੱਤ ਦੇ ਦਾਅਵੇ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਸੰਗਤ ਮੰਡੀ, 28 ਮਈ (ਸੁਖਤੇਜ ਧਾਲੀਵਾਲ): 26 ਮਈ ਨੂੰ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਸਿਆਸੀ ਮਾਹਿਰਾਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਵੇਖਿਆ ਜਾ ਰਿਹਾ ਹੈ | ਨਗਰ ਕੌਂਸਲ ਸੰਗਤ ਮੰਡੀ ਦੇ 5 ਵਾਰਡਾਂ ਲਈ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਸੀਨੀਅਰ ਅਕਾਲੀ ਆਗੂ ਤੇ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਦੀ ਅਗਵਾਈ ਹੇਠ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਦੀ ਅਗਵਾਈ ਹੇਠ ਚੋਣ ਮੁਹਿੰਮ ਆਰੰਭੀ ਗਈ ਸੀ | ਜਦੋਂ ਕਿ ਇੱਥੋਂ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਆਪਣਾ ਕੋਈ ਵੀ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ | ਇੱਥੇ ਮੁੱਖ ਮੁਕਾਬਲਾ ਸੱਤਾਧਾਰੀ ਧਿਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਵਿਚਕਾਰ ਫਸਵੀਂ ਟੱਕਰ ਹੈ | ਅਮਨ ਅਮਾਨ ਨਾਲ ਪਈਆਂ ਵੋਟਾਂ ਤੋਂ ਸੰਤੁਸ਼ਟ ਹੋਏ ਆਗੂਆਂ ਵਲੋਂ ਆਪੋ ਆਪਣੇ ਉਮੀਦਵਾਰਾਂ ਦੀ ਜਿੱਤ ਲਈ ਦਾਅਵੇ ਕੀਤੇ ਜਾ ਰਹੇ ਹਨ | ਮੰਡੀ ਦੇ ਆਮ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਣਾਂ ਵਿਚ ਸੱਤਾਧਾਰੀ ਪਾਰਟੀ ਨੂੰ ਸਥਾਨਕ ਆਗੂਆਂ ਵਲੋਂ ਪਿਛਲੇ 4 ਸਾਲਾਂ ਤੋਂ ਮੰਡੀ ਦੇ ਵਿਕਾਸ ਕਾਰਜਾਂ ਵੱਲ ਧਿਆਨ ਨਾ ਦੇਣਾ ਮਹਿੰਗਾ ਪੈ ਸਕਦਾ ਹੈ, ਕਿਉਂਕਿ ਸੱਤਾਧਾਰੀ ਧਿਰ ਵਲੋਂ ਲੋਕਾਂ ਦੇ ਮਨਾਂ ਅੰਦਰ ਪਾਰਟੀ ਪ੍ਰਤੀ ਭਰਿਆ ਗ਼ੁੱਸਾ ਸ਼ਾਂਤ ਕਰਨ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ | ਜਿਸ ਦਾ ਲਾਹਾ ਲੈਣ 'ਚ ਵਿਰੋਧੀ ਕਿੰਨੇ ਕੁ ਸਫਲ ਹੁੰਦੇ ਹਨ ਚੋਣਾਂ ਦੀ ਗਿਣਤੀ ਤੋਂ ਬਾਅਦ ਸਪੱਸ਼ਟ ਹੋਵੇਗਾ | ਪਰ ਸੰਗਤ ਮੰਡੀ ਵਿਚ ਫਿਰ ਤੋਂ ਅਕਾਲੀ ਦਲ ਕਾਬਜ਼ ਹੋਣ ਦੀਆਂ ਕਿਆਸਕ ਅਰਾਈਆਂ ਲਾਈਆਂ ਜਾ ਰਹੀਆਂ ਹਨ, ਕਿਉਂਕਿ ਸੰਗਤ ਮੰਡੀ ਦੇ 9 ਵਾਰਡਾਂ 'ਚੋਂ 4 ਵਾਰਡਾਂ ਦੇ ਬਿਨਾਂ ਮੁਕਾਬਲਾ ਜੇਤੂ ਰਹੇ ਉਮੀਦਵਾਰਾਂ ਵਿਚ 3 ਸ਼੍ਰੋਮਣੀ ਅਕਾਲੀ ਦਲ ਨਾਲ ਖੜ੍ਹੇ ਹਨ ਅਤੇ 1 ਉਮੀਦਵਾਰ ਸੱਤਾਧਾਰੀ ਪਾਰਟੀ ਜਿੱਤਣ 'ਚ ਸਫਲ ਰਹੀ ਹੈ | ਜਦੋਂ ਕਿ ਬਾਕੀ ਦੇ 5 ਵਾਰਡਾਂ ਦੀਆਂ ਹੋਈਆਂ ਚੋਣਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵਿਚ ਹੈ | ਜਿੱਥੋਂ ਸ਼੍ਰੋਮਣੀ ਅਕਾਲੀ ਦਲ ਪੰਜੇ ਵਾਰਡਾਂ ਵਿਚੋਂ ਭਾਰੀ ਬਹੁਮਤ ਨਾਲ ਜਿੱਤ ਕੇ ਮੁੜ ਤੋਂ ਕੌਂਸਲ 'ਤੇ ਕਬਜ਼ਾ ਕਰਨ ਲਈ ਪੂਰੇ ਉਤਸ਼ਾਹ ਨਾਲ ਦਿਸਦਾ ਨਜ਼ਰ ਆ ਰਿਹਾ ਹੈ | ਦੂਜੇ ਪਾਸੇ ਸੱਤਾਧਾਰੀ ਪਾਰਟੀ ਦਾ ਕੋਈ ਵੀ ਸਥਾਨਕ ਆਗੂ ਪੂਰੀ ਤਰ੍ਹਾਂ ਨਾਲ ਗਿਣਤੀ ਤੋਂ ਪਹਿਲਾਂ ਪੱਤੇ ਖੋਲ੍ਹਣ ਲਈ ਤਿਆਰ ਨਹੀਂ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਹ ਤਾਂ ਨਤੀਜੇ ਆਉਣ ਤੇ ਪਤਾ ਲੱਗੇਗਾ ਕਿ ਕੋਣ ਜਿੱਤੇਗਾ ਉਸ ਤੋਂ ਪਹਿਲਾਂ ਕਹਿਣਾ ਠੀਕ ਨਹੀਂ ਹੈ | ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਕਿਹਾ ਕਿ ਮੰਡੀ ਦੇ ਵੋਟਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਸਰਕਾਰ ਸਮੇਂ ਮੰਡੀ ਦੇ ਵੱਡੀ ਪੱਧਰ 'ਤੇ ਕਰਵਾਏ ਗਏ ਵਿਕਾਸ ਕਾਰਜਾਂ ਦੀ ਕਦਰ ਕਰਦਿਆਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਆਪਣਾ ਫ਼ਤਵਾ ਜਾਰੀ ਕਰ ਦਿੱਤਾ ਹੈ | ਇਨ੍ਹਾਂ ਚੋਣਾਂ ਵਿਚ ਹਾਰ ਤੋਂ ਬਾਅਦ ਮੰਡੀ ਅੰਦਰ ਆਮ ਆਦਮੀ ਪਾਰਟੀ ਦਾ ਲੋਕਾਂ ਵਿਚ ਵਜੂਦ ਖ਼ਤਮ ਹੋ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਘਰ ਅੰਦਰ ਦਾਖਲ ਹੋ ਕੇ 9 ਲੱਖ ਰੁਪਏ ਮੁੱਲ ਦੇ ਗਹਿਣੇ ਚੋਰੀ ਅਗਲੀ ਖ਼ਬਰ ਬਕਰੀਦ ਦਾ ਤਿਉਹਾਰ ਪੂਰਨ ਉਤਸ਼ਾਹ ਨਾਲ ਮਨਾਇਆ <br/>
Ad Position 24