ਕੋਟਫੱਤਾ, 28 ਮਈ (ਰਣਜੀਤ ਸਿੰਘ ਬੁੱਟਰ)- ਥਾਣਾ ਕੋਟਫੱਤਾ ਪੁਲਿਸ ਨੂੰ ਨਜ਼ਦੀਕੀ ਪਿੰਡ ਰਾਏਖਾਨਾ ਵਿਖੇ ਅਣਪਛਾਤੇ ਚੋਰਾਂ ਵਲੋਂ 9 ਲੱਖ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਦੀ ਖ਼ਬਰ ਮਿਲੀ ਹੈ¢ ਪੁਲਿਸ ਜਾਣਕਾਰੀ ਅਨੁਸਾਰ ਅੰਮਿ੍ਤਪਾਲ ਸਿੰਘ ਪਿੰਡ ਰਾਏਖਾਨਾ ਨੇ ਥਾਣਾ ਕੋਟ ਫੱਤਾ ਵਿਖੇ ਆਪਣੇ ਬਿਆਨ ਵਿਚ ਦੱਸਿਆ ਹੈ ਕਿ 25, 26 ਮਈ ਦੀ ਦਰਮਿਆਨੀ ਰਾਤ ਨੂੰ ਉਸ ਦੇ ਘਰੋਂ ਅਣਪਛਾਤੇ ਚੋਰ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਲੈ ਗਏ, ਜਿਨ੍ਹਾਂ ਦੀ ਕੀਮਤ ਤਕਰੀਬਨ 9 ਲੱਖ ਰੁਪਏ ਬਣਦੀ ਹੈ¢ ਪੁਲਿਸ ਵਲੋਂ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਅੰਮਿ੍ਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਨੰਬਰ 60 ਬੀ.ਐਨ. ਐਸ.ਤਹਿਤ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ¢