ਮਾਨਸਾ, 28 ਮਈ (ਰਵੀ)- ਮਾਨਸਾ ਜ਼ਿਲੇ੍ਹ 'ਚ ਵੋਟਾਂ ਦੇ ਗਿਣਤੀ ਕੇਂਦਰਾਂ ਵਾਲੇ ਸਕੂਲਾਂ/ਕਾਲਜਾਂ 'ਚ 29 ਮਈ ਨੂੰ ਛੁੱਟੀ ਰਹੇਗੀ | ਇਹ ਐਲਾਨ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਦੱਸਿਆ ਕਿ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕਿ੍ਸ਼ਨਾ ਕਾਲਜ ਆਫ਼ ਫਾਰਮੇਸੀ ਰੱਲੀ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ, 'ਚ ਛੁੱਟੀ ਰਹੇਗੀ |