ਮਾਨਸਾ, 28 ਮਈ (ਸ.ਰਿ.)- ਨਗਰ ਕੌਂਸਲ/ਨਗਰ ਪੰਚਾਇਤ ਵੋਟਾਂ ਦੀ ਗਿਣਤੀ 29 ਮਈ ਨੂੰ ਹੋਣ ਜਾ ਰਹੀ ਹੈ, ਜਿਸ ਸੰਬੰਧੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਚੋਣ ਆਬਜ਼ਰਵਰ ਅਮਿਤ ਸਰੀਨ ਵਲੋਂ ਮਾਈਕਰੋ ਆਬਜ਼ਰਵਰਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਗਿਣਤੀ ਕੇਂਦਰਾਂ 'ਚ ਤਾਇਨਾਤ ਹੋਣ ਵਾਲੇ ਮਾਈਕਰੋ ਆਬਜ਼ਰਵਰਾਂ ਨੂੰ ਹਦਾਇਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਗਿਣਤੀ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਹਰੇਕ ਟੇਬਲ 'ਤੇ ਹੋ ਰਹੀ ਗਿਣਤੀ 'ਤੇ ਬਾਰੀਕੀ ਨਾਲ ਨਿਗਰਾਨੀ ਰੱਖੀ ਜਾਵੇ | ਉਨ੍ਹਾਂ ਹਦਾਇਤ ਕੀਤੀ ਕਿ ਵੋਟਾਂ ਦੀ ਗਿਣਤੀ ਦੇ ਹਰ ਗੇੜ ਦੀ ਰਿਪੋਰਟ ਨਿਰਧਾਰਿਤ ਪ੍ਰੋਫਾਰਮੇ ਅਨੁਸਾਰ ਤਿਆਰ ਕਰ ਕੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੌਂਪੀ ਜਾਵੇ |