03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਇਨਕਲਾਬੀ ਨੌਜਵਾਨ ਸਭਾ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਮਾਨਸਾ, 28 ਮਈ (ਧਾਲੀਵਾਲ)- ਇਨਕਲਾਬੀ ਨੌਜਵਾਨ ਸਭਾ ਪੰਜਾਬ ਵਲੋਂ ਨੀਟ ਪੇਪਰ ਲੀਕ ਮਾਮਲੇ 'ਚ ਸਥਾਨਕ ਠੀਕਰੀਵਾਲਾ ਚੌਕ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕਿਆ ਗਿਆ | ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਪਰੋਚਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ 22 ਲੱਖ ਤੋਂ ਵੱਧ ਪ੍ਰੀਖਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ, ਜੋ ਅਤਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਵਲੋਂ ਨੀਟ ਪੇਪਰ ਲੀਕ ਕਰਨ ਦੀ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ ਪ੍ਰੰਤੂ ਕੇਂਦਰ ਸਰਕਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਟਾਲ-ਮਟੋਲ ਕਰਦੀ ਨਜ਼ਰ ਆ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦਿੱਤਾ ਜਾਵੇ | ਇਸ ਮੌਕੇ ਸੂਬਾ ਪ੍ਰਧਾਨ ਹੈਪੀ ਮਾਨ, ਸੀਨੀਅਰ ਆਗੂ ਸੁਖਜੀਤ ਸਿੰਘ ਰਾਮਾਨੰਦੀ, ਦੀਪਕ ਗੋਇਲ, ਰਾਜਦੀਪ ਸਿੰਘ ਗੇਹਲੇ, ਗੁਰਪ੍ਰੀਤ ਸਿੰਘ ਦੁੱਲੋਵਾਲ, ਅਮਨ ਤਾਮਕੋਟ, ਰਾਵਿੰਦਰ ਸ਼ਰਮਾ ਰੱਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਭਾਜਪਾ ਸੂਬਾ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਬੁਢਲਾਡਾ ਵਿਖੇ ਲੱਡੂ ਵੰਡੇ <br/> ਅਗਲੀ ਖ਼ਬਰ ਮੀਂਹ ਪੈਣ ਨਾਲ ਮਾਨਸਾ ਜ਼ਿਲੇ੍ਹ 'ਚ ਮੌਸਮ ਹੋਇਆ ਖ਼ੁਸ਼ਗਵਾਰ <br/>
Ad Position 24