ਬਠਿੰਡਾ, 28 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿਚ ਚੰਗੇ ਅੰਕ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕਾ ਕਲਾਂ ਦੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਸ੍ਰੀਮਤੀ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਦੱਸਿਆ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ ਕਿ ਅੱਠਵੀਂ ਜਮਾਤ ਵਿਚ ਸਾਖਸ਼ੀ ਪੁੱਤਰੀ ਹਰਦੀਪ ਕੁਮਾਰ ਨੇ 90.83 ਫੀਸਦੀ ਅੰਕ ਹਾਸਲ ਕਰਕੇ ਪਹਿਲਾ, ਜਸ਼ਨਦੀਪ ਕੌਰ ਪੁੱਤਰੀ ਬਿੰਦਰ ਸਿੰਘ ਨੇ 88.33 ਫੀਸਦੀ ਨਾਲ ਦੂਜਾ ਅਤੇ ਗਗਨਦੀਪ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ 87.33 ਫੀਸਦੀ ਨਾਲ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਦਸਵੀਂ 'ਚ ਭਿੰਦਰ ਕੌਰ ਪੁੱਤਰੀ ਨਾਮਦੇਵ ਸਿੰਘ ਨੇ 87 ਫੀਸਦੀ ਨਾਲ ਪਹਿਲਾ, ਦਵਿੰਦਰ ਕੌਰ ਪੁੱਤਰੀ ਗੇਲਾ ਸਿੰਘ ਨੇ 83 ਫੀਸਦੀ ਨਾਲ ਦੂਜਾ, ਜੈਸਮੀਨ ਪੁੱਤਰੀ ਰਾਜਪਾਲ ਸਿੰਘ ਨੇ 82 ਫੀਸਦੀ ਅੰਕ ਨਾਲ ਤੀਜਾ, ਬਾਰਵੀ ਵਿਚ ਪ੍ਰਭਜੋਤ ਕੌਰ ਪੁੱਤਰੀ ਸਤਨਾਮ ਸਿੰਘ ਨੇ 95 ਫੀਸਦੀ ਨਾਲ ਪਹਿਲਾ, ਹੁਸਨਪ੍ਰੀਤ ਕੌਰ ਪੁੱਤਰੀ ਰਾਜਪਾਲ ਸਿੰਘ ਨੇ 89 ਫੀਸਦੀ ਨਾਲ ਦੂਜਾ ਅਤੇ ਖੁਸ਼ਪ੍ਰੀਤ ਕੌਰ ਪੱੁਤਰੀ ਅੰਮਿ੍ਤਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਅੱਠਵੀਂ ਵਿਚ 3 ਵਿਦਿਆਰਥੀਆਂ ਨੇ ਸਰੀਰਕ ਸਿੱਖਿਆ ਵਿਸ਼ੇ ਵਿਚ 100 ਵਿਚੋਂ 100, ਬਾਰਵੀਂ ਵਿਚ 2 ਵਿਦਿਆਰਥੀਆਂ ਨੇ ਕੰਪਿਊਟਰ ਵਿਸ਼ੇ ਵਿਚ 100 ਵਿਚੋਂ 100 ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਸਕੂਲ ਦੇ ਚੰਗੇ ਨਤੀਜੇ ਲਈ ਸਕੂਲ ਸਟਾਫ਼ ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ |