ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕਾਂਗਰਸ, ਭਾਜਪਾ, ਬਸਪਾ ਅਤੇ ਆਜ਼ਾਦ ਉਮੀਦਵਾਰ ਖਾਤਾ ਵੀ ਨਾ ਖੋਲ੍ਹ ਸਕੇ <br/> ਨਗਰ ਪੰਚਾਇਤ ਮਹਿਰਾਜ ਚੋਣਾਂ 'ਚ ਆਪ ਤੇ ਅਕਾਲੀ ਦਲ ਵਿਚਾਲੇ ਸਖ਼ਤ ਟੱਕਰ <br/>

Ad Position 21
No active advertisement
ਅਜੀਤ ਡੈਸਕ 30-05-2026
ਮਹਿਰਾਜ, 29 ਮਈ (ਸੁਖਪਾਲ ਮਹਿਰਾਜ): ਨਗਰ ਪੰਚਾਇਤ ਮਹਿਰਾਜ ਦੀਆਂ ਚੋਣਾਂ ਦੇ ਨਤੀਜਿਆਂ ਨੇ ਸ਼ਹਿਰ ਦੀ ਸਿਆਸਤ ਵਿਚ ਨਵੇਂ ਸਮੀਕਰਨ ਪੈਦਾ ਕਰ ਦਿੱਤੇ ਹਨ | ਕੁੱਲ 13 ਵਾਰਡਾਂ ਵਾਲੀ ਨਗਰ ਪੰਚਾਇਤ ਵਿਚ ਇਸ ਵਾਰ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਿਚਾਲੇ ਦੇਖਣ ਨੂੰ ਮਿਲਿਆ, ਜਦਕਿ ਕਾਂਗਰਸ, ਭਾਜਪਾ, ਬਹੁਜਨ ਸਮਾਜ ਪਾਰਟੀ ਅਤੇ ਆਜ਼ਾਦ ਉਮੀਦਵਾਰ ਆਪਣਾ ਖਾਤਾ ਵੀ ਨਾ ਖੋਲ੍ਹ ਸਕੇ | ਚੋਣ ਨਤੀਜਿਆਂ ਦੀ ਸ਼ੁਰੂਆਤ ਵਿਚ ਵਾਰਡ ਨੰਬਰ 1, 3 ਅਤੇ 4 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਨਾਲ ਅਕਾਲੀ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ, ਜਦਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਚਿਹਰੇ ਕੁਝ ਸਮੇਂ ਲਈ ਮੁਰਝਾਏ ਨਜ਼ਰ ਆਏ, ਪਰ ਇਸ ਤੋਂ ਬਾਅਦ ਨਤੀਜਿਆਂ ਨੇ ਅਚਾਨਕ ਪਾਸਾ ਬਦਲਿਆ ਅਤੇ ਵਾਰਡ ਨੰਬਰ 6, 7, 9, 10 ਅਤੇ 11 ਵਿਚ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕਰਕੇ ਮੁਕਾਬਲੇ ਨੂੰ ਰੌਚਕ ਬਣਾ ਦਿੱਤਾ | ਉੱਧਰ ਅਖੀਰਲੇ ਪੜਾਅ ਵਿਚ ਵਾਰਡ ਨੰਬਰ 12 ਅਤੇ 13 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ, ਜਿਸ ਨਾਲ ਅਕਾਲੀ ਦਲ ਨੇ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਦੀ ਅਗਵਾਈ ਹੇਠ ਪਾਰਟੀ ਦੇ 5 ਉਮੀਦਵਾਰ ਜੇਤੂ ਰਹੇ | ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਵਾਰਡ ਨੰਬਰ 2, 5 ਅਤੇ 8 ਵਿਚ ਬਿਨਾਂ ਮੁਕਾਬਲੇ ਜੇਤੂ ਰਹੀ ਸੀ | ਅੱਜ ਆਏ ਨਤੀਜਿਆਂ ਨਾਲ ਆਮ ਆਦਮੀ ਪਾਰਟੀ ਨੇ ਕੁੱਲ 8 ਵਾਰਡਾਂ 'ਤੇ ਕਬਜ਼ਾ ਕਰਕੇ ਨਗਰ ਪੰਚਾਇਤ ਵਿਚ ਬਹੁਮਤ ਹਾਸਲ ਕਰ ਲਿਆ | ਨਤੀਜੇ ਆਉਣ ਉਪਰੰਤ ਆਪ ਸਮਰਥਕਾਂ ਵਲੋਂ ਰੰਗ ਗੁਲਾਲ ਉਡਾ ਕੇ ਅਤੇ ਭੰਗੜੇ ਪਾ ਕੇ ਜਸ਼ਨ ਮਨਾਇਆ ਗਿਆ | ਵਰਕਰ ਇਕ-ਦੂਜੇ ਨੂੰ ਲੱਡੂ ਖਵਾ ਕੇ ਵਧਾਈਆਂ ਦਿੰਦੇ ਨਜ਼ਰ ਆਏ | ਨਤੀਜਿਆਂ ਅਨੁਸਾਰ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਾਤਾ ਜਸਵਿੰਦਰ ਕੌਰ, ਵਾਰਡ ਨੰਬਰ 3 ਤੋਂ ਧਰਮਜੀਤ ਕੌਰ ਅਤੇ ਵਾਰਡ ਨੰਬਰ 4 ਤੋਂ ਇੰਦਰਜੀਤ ਸਿੰਘ ਜੇਤੂ ਰਹੇ | ਇਸੇ ਤਰ੍ਹਾਂ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਸੁਖਚੈਨ ਸਿੰਘ, ਵਾਰਡ ਨੰਬਰ 7 ਤੋਂ ਕਰਮਜੀਤ ਕੌਰ, ਵਾਰਡ ਨੰਬਰ 9 ਤੋਂ ਵੀਰਪਾਲ ਕੌਰ, ਵਾਰਡ ਨੰਬਰ 10 ਤੋਂ ਗੁਰਚਰਨ ਸਿੰਘ ਅਤੇ ਵਾਰਡ ਨੰਬਰ 11 ਤੋਂ ਰਣਯੋਧ ਸਿੰਘ ਨੇ ਜਿੱਤ ਦਰਜ ਕੀਤੀ | ਜਦਕਿ ਵਾਰਡ ਨੰਬਰ 12 ਤੋਂ ਮਨਿੰਦਰ ਸਿੰਘ ਅਤੇ ਵਾਰਡ ਨੰਬਰ 13 ਤੋਂ ਪਰਮਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਤੂ ਰਹੇ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਚੋਣਾਂ 'ਚ ਆਪ ਤੇ ਅਕਾਲੀ ਦਲ ਵਿਚਾਲੇ ਸਖ਼ਤ ਟੱਕਰ <br/> ਅਗਲੀ ਖ਼ਬਰ 'ਆਪ' ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਨੇ ਜਿੱਤ ਦੀ ਖੁਸ਼ੀ 'ਚ ਜਸ਼ਨ ਮਨਾਏ <br/>
Ad Position 24
No active advertisement