ਰਾਮਾ ਮੰਡੀ, 30 ਮਈ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਨੇੜਲੇ ਪਿੰਡਾਂ ਵਿਚ ਅੱਜ ਤੇਜ਼ ਹਨੇਰੀ ਚੱਲਣ ਅਤੇ ਮੀਂਹ ਪੈਣ ਨਾਲ ਪੈ ਰਹੀ ਅੱਤ ਦੀ ਗਰਮੀ ਤੋਂ ਆਮ ਲੋਕਾਂ ਨੂੰ ਰਾਹਤ ਮਿਲੀ ਹੈ | ਇਸ ਬਾਰਿਸ਼ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ | ਕਿਸਾਨਾਂ ਨੇ ਵੀ ਇਸ ਬਾਰਿਸ਼ ਨੂੰ ਫ਼ਸਲਾਂ ਅਤੇ ਪਸ਼ੂਆਂ ਲਈ ਵੀ ਫਾਇਦੇਮੰਦ ਦੱਸਿਆ ਹੈ |