ਬਠਿੰਡਾ, 30 ਮਈ (ਵੀਰਪਾਲ ਸਿੰਘ)- ਸੂਬਾ ਸਰਕਾਰ ਵਲੋਂ ਕੱਚੇ ਅਤੇ ਆਊਟ ਸੋਰਸ ਕਾਮਿਆਂ ਨੂੰ ਪੱਕੇ ਕਰਨ ਲਈ ਵਾਰ-ਵਾਰ ਲਗਾਏ ਜਾ ਲਾਰਿਆਂ ਤੋਂ ਅੱਕੇ ਪੀ.ਡਬਲਯੂ.ਡੀ. ਇਲੈਕਟ੍ਰੀਕਲ ਆਊਟਸੋਰਸ ਯੂਨੀਅਨ ਬਠਿੰਡਾ ਅਤੇ ਮਾਨਸਾ ਦੀ ਸੂਬਾ ਕਮੇਟੀ ਵਲੋਂ ਹੜਤਾਲ ਕੀਤੀ ਗਈ ਹੈ | ਯੂਨੀਅਨ ਆਗੂਆਂ ਰਿਪਨ ਗਰਗ ਜ਼ਿਲ੍ਹਾ ਪ੍ਰਧਾਨ ਬਠਿੰਡਾ, ਗੁਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ ਅਤੇ ਖ਼ਜ਼ਾਨਚੀ ਜਸਪਾਲ ਸਿੰਘ ਹਾਜ਼ਰ ਸਾਥੀਆਂ ਵਲੋਂ ਪੰਜਾਬ ਨੂੰ ਕੋਸਦਿਆਂ ਹੋਇਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗ ਕਰਨ ਦੇ ਲਾਰੇ ਲਾਏ ਜਾ ਰਹੇ ਹਨ | ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਵਾਰ-ਵਾਰ ਰੱਦ ਕਰਕੇ ਯੂਨੀਅਨ ਆਗੂਆਂ ਦੀ ਤੌਹੀਨ ਕੀਤੀ ਜਾ ਰਹੀ ਹੈ | ਪੰਜਾਬ ਸਰਕਾਰ ਇਸ ਰਵੱਈਏ ਨੂੰ ਲੈ ਕੇ ਜਥੇਬੰਦੀ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਹਾਜਰ ਸਮੂਹ ਆਊਟਸੋਰਸ ਕਾਮਿਆਂ ਵਲੋਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਡੀਆਂ ਮੰਗਾਂ ਵੱਲ ਗ਼ੌਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਇਸ ਦੇ ਨਾਲ ਹੋਰ ਸਖ਼ਤ ਰੂਪ ਰੇਖਾ ਤਿਆਰ ਕੀਤੀ ਜਾਵੇਗੀ |