ਮਾਨਸਾ, 30 ਮਈ (ਵਿ.ਪ੍ਰਤੀ.)- ਸਿਹਤ ਵਿਭਾਗ ਦੀ ਟੀਮ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਦੁਕਾਨਦਾਰਾਂ ਖੋਖਿਆਂ ਅਤੇ ਜਨਤਕ ਥਾਵਾਂ 'ਤੇ ਤੰਬਾਕੂ ਦਾ ਸੇਵਨ ਕਰਨ ਵਾਲੇ 11 ਵਿਅਕਤੀਆਂ ਨੂੰ ਨਕਦ ਜੁਰਮਾਨਾ ਕੀਤਾ ਗਿਆ | ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ ਦਰਸ਼ਨ ਸਿੰਘ ਨੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ 'ਚ ਤੰਬਾਕੂ ਪਦਾਰਥਾਂ ਦੀ ਵਿੱਕਰੀ 'ਤੇ ਪਾਬੰਦੀ ਹੈ | ਦਰਸ਼ਨ ਸਿੰਘ ਧਾਲੀਵਾਲ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਤੇ ਤਿਰਲੋਕ ਸਿੰਘ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਨੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਅਸ਼ਵਨੀ ਕੁਮਾਰ, ਸੁਖਪਾਲ ਸਿੰਘ, ਨਿਰਮਲ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਜਸਵੀਰ ਸਿੰਘ, ਆਦਿ ਹਾਜ਼ਰ ਸਨ |