ਬਠਿੰਡਾ, 30 ਮਈ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਸਰਕਾਰ ਵਲੋਂ ਹੁਣ ਕਈ ਸਾਲਾਂ ਬਾਅਦ ਥਰਮਲ ਪਲਾਂਟ ਬਠਿੰਡਾ 'ਚੋਂ ਸਰਪਲਸ ਹੋਏ ਕੱਚੇ ਬਿਜਲੀ ਕਾਮਿਆਂ ਨੂੰ ਰੋਲ 'ਤੇ ਮਹਿਕਮੇ ਅਧੀਨ ਲਿਆ ਪੱਕੇ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਥਰਮਲ ਪਲਾਂਟ ਕਰਮਚਾਰੀ ਸੰਘ ਪੰਜਾਬ (88/90) ਵਲੋਂ ਕੁਝ ਮਸਲਿਆਂ ਨੂੰ ਲੈ ਕੇ ਪਾਵਰਕਾਮ ਦੇ ਆਈ. ਆਰ. ਮੈਨੇਜਰ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਸਬੰਧੀ ਥਰਮਲ ਪਲਾਂਟ ਕਰਮਚਾਰੀ ਸੰਘ ਪੰਜਾਬ ਦੇ ਸੂਬਾ ਪ੍ਰਧਾਨ ਭਗਵਾਨ ਸਿੰਘ ਅਤੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਆਈ.ਆਰ. ਮੈਨੇਜਰ ਰਣਵੀਰ ਸਿੰਘ ਨਾਲ ਅਹਿਮ ਮੀਟਿੰਗ ਕਰਕੇ ਥਰਮਲ ਪਲਾਂਟ ਬਠਿੰਡਾ ਤੋਂ ਸਰਪਲੱਸ ਹੋਏ ਕਰਮਚਾਰੀਆਂ ਸਬੰਧੀ ਮੰਗੇ ਗਏ ਡਾਟੇ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ¢ ਉਨ੍ਹਾਂ ਦੱਸਿਆ ਕਿ ਇਸ ਦÏਰਾਨ ਜਥੇਬੰਦੀ ਵਲੋਂ ਮੰਗ ਕੀਤੀ ਗਈ ਕਿ ਕਰਮਚਾਰੀਆਂ ਦੇ ਲੰਬੇ ਤਜਰਬੇ ਅਤੇ ਕੰਮਕਾਜੀ ਯੋਗਤਾ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਸਕਿੱਲਡ ਅਤੇ ਹਾਈ ਸਕਿੱਲਡ ਸ਼੍ਰੇਣੀ ਵਿਚ ਸ਼ਾਮਿਲ ਕੀਤਾ ਜਾਵੇ, ਤਾਂ ਉਨ੍ਹਾਂ ਯੋਗਤਾ ਅਨੁਸਾਰ ਕੰਮ ਅਤੇ ਬਣਦਾ ਮਿਹਨਤਾਨਾ ਮਿਲ ਸਕੇ | ਇਸ ਦੌਰਾਨ ਜਥੇਬੰਦੀ ਨੇ ਇਸ ਮਾਮਲੇ ਨਾਲ ਸਬੰਧਿਤ ਸਰਕੁਲਰ ਬਾਰੇ ਵੀ ਗੱਲਬਾਤ ਕੀਤੀ ਗਈ, ਜਿਸ 'ਤੇ ਆਈ.ਆਰ. ਮੈਨੇਜਰ ਨੇ ਵਿਸ਼ਵਾਸ ਦਿਵਾਇਆ ਕਿ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦਾ ਸਰਕੁਲਰ ਜਲਦ ਜਾਰੀ ਕਰ ਦਿੱਤਾ ਜਾਵੇਗਾ¢ ਜਥੇਬੰਦੀ ਦੇ ਆਗੂਆਂ ਨੇ ਉਮੀਦ ਪ੍ਰਗਟਾਈ ਕਿ ਪ੍ਰਬੰਧਨ ਵਲੋਂ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਦਿਆਂ ਜਲਦ ਹੀ ਸਕਾਰਾਤਮਿਕ ਫੈਸਲਾ