ਮੌੜ ਮੰਡੀ, 30 ਮਈ (ਗੁਰਜੀਤ ਸਿੰਘ ਕਮਾਲੂ)- ਨਗਰ ਕੌਂਸਲ ਮੌੜ ਮੰਡੀ ਚੋਣਾਂ ਦੇ ਬੀਤੇ ਕੱਲ ਐਲਾਨੇ ਨਤੀਜਿਆਂ ਮੁਤਾਬਿਕ ਕਾਂਗਰਸ ਪਾਰਟੀ ਵਲੋਂ ਤਿੰਨ ਧਿਰੀ ਮੁਕਾਬਲੇ ਚ ਸੱਤਾਧਿਰ ਨੂੰ ਪਛਾੜ ਕੇ ਨਗਰ ਕੌਂਸਲ ਦੀਆਂ 6 ਸੀਟਾਂ ਤੇ ਜਿੱਤ ਹਾਸਿਲ ਕਰਦਿਆਂ ਕੀਤੇ ਵਧੀਆ ਪ੍ਰਦਰਸ਼ਨ ਦੇ ਚੱਲਦਿਆਂ ਕਾਂਗਰਸ ਦੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਕਾਂਗਰਸ ਦੇ ਹੱਕ 'ਚ ਵੋਟ ਪਾਉਣ ਵਾਲੇ ਨਗਰ ਦੇ ਸਮੁੱਚੇ ਵੋਟਰਾਂ ਦੇ ਨਾਲ-ਨਾਲ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਹੈ¢ ਚੋਣ ਨਤੀਜਿਆਂ ਤੋਂ ਬਾਅਦ ਜੇਤੂ ਕਾਂਗਰਸੀ ਉਮੀਦਵਾਰਾਂ ਵਲੋਂ ਮਨਾਏ ਗਏ ਜਸ਼ਨਾਂ 'ਚ ਸ਼ਮੂਲੀਅਤ ਉਪਰੰਤ ਗੱਲਬਾਤ ਕਰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮੌੜ ਮੰਡੀ ਦੇ 6 ਵਾਰਡਾਂ 'ਚੋਂ ਕਾਂਗਰਸ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ¢ ਉਨਾਂ ਕਿਹਾ ਕਿ ਮੌੜ ਮੰਡੀ ਦੇ ਲੋਕਾਂ ਨੇ ਸਾਨੂੰ ਜੋ ਪਿਆਰ ਅਤੇ ਸਤਿਕਾਰ ਦਿੱਤਾ ਹੈ ਉਸ ਦੇ ਹਮੇਸ਼ਾ ਰਿਣੀ ਰਹਾਂਗੇ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਮੌੜ ਮੰਡੀ ਦੇ ਵਿਕਾਸ ਅਤੇ ਲੋਕਾਂ ਦੇ ਕੰਮਾਂ ਲਈ ਕੋਈ ਕਸਰ ਬਾਕੀ ਨਾ ਰਹਿਣ ਦੇਈਏ¢ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਧੀਆ ਪ੍ਰਦਰਸ਼ਨ ਲਈ ਕਾਂਗਰਸੀ ਵਰਕਰਾਂ ਨੇ ਵੀ ਦਿਨ-ਰਾਤ ਮਿਹਨਤ ਕੀਤੀ ਅਤੇ ਉਨਾਂ ਦੇ ਯਤਨਾਂ ਤੇ ਲੋਕਾਂ ਦੇ ਸਹਿਯੋਗ ਸਦਕਾ ਹੀ ਇਹ ਨਤੀਜੇ ਆਏ ਹਨ¢ ਉਨਾਂ ਨੇ ਜੇਤੂ ਕਾਂਗਰਸੀ ਉਮੀਦਵਾਰਾਂ ਸਮੇਤ ਸਾਰੇ 17 ਵਾਰਡਾਂ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਵੋਟ ਪਾਉਣ ਵਾਲੇ ਨਗਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਅਸੀਂ ਜੋ ਕਿਹਾ ਹੈ ਉਹ ਕਰਕੇ ਵੀ ਦਿਖਾਇਆ ਹੈ ਅਤੇ ਜਦੋਂ ਵੀ ਲੋਕ ਆਵਾਜ਼ ਮਾਰਨਗੇ ਉਹ ਉਨਾਂ ਨਾਲ ਖੜੇ ਨਜ਼ਰ ਆਉਣਗੇ¢