11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਹੜਤਾਲ 'ਤੇ ਚੱਲ ਰਹੇ ਪੰਜਾਬ ਭਰ ਦੇ ਸੇਵਾ ਕੇਂਦਰ ਮੁਲਾਜ਼ਮਾਂ 'ਤੇ ਲਟਕੀ ਬਰਖ਼ਾਸਤਗੀ ਦੀ 'ਤਲਵਾਰ' <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਬਠਿੰਡਾ, 31 ਮਈ (ਸੱਤਪਾਲ ਸਿੰਘ ਸਿਵੀਆਂ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਇਕ ਦਿਨ ਪਹਿਲਾਂ ਹੀ ਪੰਜਾਬ ਭਰ ਦੇ ਠੇਕਾ ਮੁਲਾਜ਼ਮਾਂ ਨੂੰ ਸਰਕਾਰ ਅਧੀਨ ਲਿਆ ਕੇ ਉਨ੍ਹਾਂ ਨੂੰ ਪੱਕੇ ਕਰਨ ਦਾ ਰਾਹ ਪੱਧਰਾ ਕੀਤਾ ਗਿਆ ਹੈ, ਪਰ ਦੂਜੇ ਪਿਛਲੇ ਪੰਜ ਦਿਨਾਂ ਤੋਂ ਸਮੂਹਿਕ ਹੜਤਾਲ 'ਤੇ ਚੱਲ ਰਹੇ ਪੰਜਾਬ ਭਰ ਦੇ ਸਰਕਾਰੀ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ 'ਤੇ ਬਰਖਾਸਤੀ ਦੀ ਤਲਵਾਰ ਲਟਕੀ ਹੋਈ ਹੈ, ਜਿਨ੍ਹਾਂ ਨੂੰ ਆਊਟਸੋਰਸ ਠੇਕੇਦਾਰਾਂ ਵਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ | ਇਸ ਦੋਹਰੀ ਨੀਤੀ ਤੋਂ ਦੁਖੀ ਇਨ੍ਹਾਂ ਮੁਲਾਜ਼ਮਾਂ ਨੇ ਹੁਣ ਸੂਬਾ ਸਰਕਾਰ ਨਾਲ 'ਆਰ-ਪਾਰ' ਦੀ ਲੜਾਈ ਵਿੱਢਣ ਦਾ ਬਿਗੁਲ ਵਜਾ ਦਿੱਤਾ ਹੈ | ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਂਝਾ, ਜਨਰਲ ਸਕੱਤਰ ਗੁਰਸੇਵਕ ਸਿੰਘ ਚਹਿਲ ਅਤੇ ਉਪ ਪ੍ਰਧਾਨ ਮੋਹਿਨੀ ਸ਼ਰਮਾ ਨੇ ਕਿਹਾ ਕਿ ਸੇਵਾ ਕੇਂਦਰਾਂ ਦੇ 1850 ਮੁਲਾਜ਼ਮ ਪਿਛਲੇ ਦਸ ਸਾਲਾਂ ਤੋਂ ਆਊਟਸੋਰਸ ਪ੍ਰਣਾਲੀ ਹੇਠ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ, ਜਿਨ੍ਹਾਂ ਨੂੰ ਨਾ ਤਾਂ ਪੂਰਾ ਡੀ.ਸੀ. ਰੇਟ ਮਿਲ ਰਿਹਾ ਅਤੇ ਨਾ ਹੀ ਈ.ਐਸ.ਆਈ. ਦੀਆਂ ਕਟੌਤੀਆਂ ਦਾ ਕੋਈ ਲਾਭ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਉਹ 26 ਮਈ ਤੋਂ 'ਕਲਮ ਛੋੜ ਹੜਤਾਲ' ਕਰਕੇ ਧਰਨਿਆਂ ਰਾਹੀਂ ਰੋਸ ਪ੍ਰਗਟ ਕਰ ਰਹੇ ਹਨ ¢ ਉਨ੍ਹਾਂ ਨੇ ਆਪਣੀ ਜਵਾਨੀ ਦਾ ਕੀਮਤੀ ਸਮਾਂ ਲੋਕਾਂ ਦੀ ਸੇਵਾ ਵਿਚ ਲਗਾਉਂਦੇ ਹੋਏ ਇਸ ਨੌਕਰੀ ਨੂੰ ਸਮਰਪਿਤ ਕੀਤਾ ਹੈ, ਪਰ ਹੁਣ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਕੇ ਨਵੇਂ ਕਰਮਚਾਰੀ ਭਰਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਹੜਤਾਲੀ ਮੁਲਾਜ਼ਮਾਂ ਨੂੰ ਆਊਟਸੋਰਸ ਠੇਕੇਦਾਰਾਂ ਵਲੋਂ ਬਰਖ਼ਾਸਤ ਕਰਨ ਦੇ ਗੈਰ-ਕਾਨੂੰਨੀ ਹੁਕਮ ਜਾਰੀ ਕੀਤੇ ਗਏ ਹਨ, ਜਿਸ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਯੂਨੀਅਨ ਨੇ 3 ਜੂਨ ਨੂੰ ਪੰਜਾਬ ਭਰ ਵਿਚ ਲੱਗਣ ਵਾਲੇ ਸਰਕਾਰੀ ਰੁਜ਼ਗਾਰ ਮੇਲਿਆਂ ਦੇ ਬਾਹਰ ਅਤੇ 6 ਜੂਨ ਨੂੰ ਮਾਲ ਮੰਤਰੀ ਅਮਨ ਅਰੋੜਾ ਦੇ ਸ਼ਹਿਰ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਫੈਸਲਾ ਲਿਆ ਹੈ | ਉਹ ਆਪਣੀ ਨੌਕਰੀ ਅਤੇ ਹੱਕ ਬਚਾਉਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ | ਦੂਜੇ ਪਾਸੇ ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ, ਮੀਤ ਪ੍ਰਧਾਨ ਵਿਨੋਦ ਚੁੱਘ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਜਸਪਾਲ ਸਿੰਘ ਦੱਪਰ ਨੇ ਇਨ੍ਹਾਂ ਮੁਲਾਜ਼ਮਾਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਸੇਵਾ ਕੇਂਦਰ ਮੁਲਾਜ਼ਮਾਂ ਨੇ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਤੋਂ ਵੀ ਸਾਥ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸ ਦੇ ਸਿਰ ਸਜੇਗਾ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ? <br/> ਅਗਲੀ ਖ਼ਬਰ ਨਗਰ ਪੰਚਾਇਤ ਕੋਟਸ਼ਮੀਰ ਲਈ ਅਕਾਲੀ ਦਲ ਦੀ ਹੂੰਝਾਫਿਰ ਜਿੱਤ 'ਤੇ ਮਨਾਏ ਜਸ਼ਨ
Ad Position 24