16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਹਾਰੇ ਉਮੀਦਵਾਰਾਂ ਦਾ ਹÏਸਲਾ ਵਧਾਉਣ ਘਰ-ਘਰ ਪਹੁੰਚੇ ਮਲੂਕਾ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਮਹਿਰਾਜ, 31 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਚੋਣਾਂ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਜਿੱਤ ਦੀ ਖ਼ੁਸ਼ੀ ਮਨਾਉਣ ਦੀ ਬਜਾਏ ਚੋਣ ਮੈਦਾਨ ਵਿੱਚ ਹਾਰੇ ਹੋਏ ਉਮੀਦਵਾਰਾਂ ਅਤੇ ਵਰਕਰਾਂ ਦਾ ਹÏਸਲਾ ਵਧਾਉਣ ਲਈ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕੇ ਮੁਲਾਕਾਤ ਕੀਤੀ¢ ਮਲੂਕਾ ਦੇ ਇਸ ਕਦਮ ਦੀ ਨਗਰ ਵਾਸੀਆਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ¢ ਆਮ ਲੋਕਾਂ ਨੇ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਦੀ ਸਭ ਤੋਂ ਵੱਡੀ ਖ਼ੂਬੀ ਇਹ ਹੈ ਕਿ ਉਹ ਪਾਰਟੀ ਵਰਕਰਾਂ ਨਾਲ ਹਰ ਹਾਲਤ ਵਿੱਚ ਚਟਾਨ ਵਾਂਗ ਖੜ੍ਹੇ ਰਹਿੰਦੇ ਹਨ ¢ ਲੋਕਾਂ ਨੇ ਕਿਹਾ ਕਿ ਚੋਣ ਨਤੀਜਿਆਂ ਦੇ ਅਗਲੇ ਹੀ ਦਿਨ ਮਲੂਕਾ ਵਲੋਂ ਹਾਰੇ ਹੋਏ ਉਮੀਦਵਾਰਾਂ ਨੂੰ ਮਿਲ ਕੇ ਹੌਸਲਾ ਦੇਣਾ ਉਨ੍ਹਾਂ ਦੀ ਸਿਆਸੀ ਪਕੜ ਅਤੇ ਵਰਕਰਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਚੋਣਾਂ 'ਚ ਹਿੱਸਾ ਲੈਣ ਵਾਲਾ ਹਰ ਉਮੀਦਵਾਰ ਪਾਰਟੀ ਦਾ ਸਿਪਾਹੀ ਹੈ ਅਤੇ ਉਨ੍ਹਾਂ ਦੀ ਮਿਹਨਤ ਨੂੰ ਕਦੇ ਵੀ ਅਣਡਿੱਠਾ ਨਹੀਂ ਕੀਤਾ ਜਾ ਸਕਦਾ¢ ਉਨ੍ਹਾਂ ਕਿਹਾ ਕਿ ਸਮਾਂ ਬਦਲਦਾ ਰਹਿੰਦਾ ਹੈ ਅਤੇ ਲੋਕਾਂ ਦਾ ਫੈਸਲਾ ਸਿਰ ਮੱਥੇ ਹੈ ¢ ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ 'ਚ ਅਕਾਲੀ ਦਲ ਹੋਰ ਮਜ਼ਬੂਤ ਹੋ ਕੇ ਉਭਰੇਗਾ ਅਤੇ ਸਰਕਾਰ ਬਣਨ 'ਤੇ ਅੱਜ ਦੇ ਇਹੀ ਨੁਮਾਇੰਦੇ ਲੋਕਾਂ ਦੀ ਸੇਵਾ ਲਈ ਅਗਵਾਈ ਕਰਦੇ ਨਜ਼ਰ ਆਉਣਗੇ ¢ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਨੇ ਕਿਹਾ ਕਿ ਨਗਰ ਪੰਚਾਇਤ ਮਹਿਰਾਜ ਦੀਆਂ 10 ਸੀਟਾਂ ਵਿਚੋਂ 5 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਅਤੇ 5 ਆਮ ਆਦਮੀ ਪਾਰਟੀ ਦੇ ਜੇਤੂ ਰਹੇ ਹਨ ¢ ਉਨ੍ਹਾਂ ਕਿਹਾ ਕਿ ਸਮੁੱਚੇ ਚੋਣ ਨਤੀਜਿਆਂ ਅਤੇ ਪ੍ਰਾਪਤ ਵੋਟਾਂ ਦੇ ਆਧਾਰ 'ਤੇ ਮਹਿਰਾਜ ਵਿੱਚ ਅਕਾਲੀ ਦਲ ਨੂੰ ਵੱਡੀ ਲੀਡ ਮਿਲੀ ਹੈ, ਜੋ ਆਉਣ ਵਾਲੇ ਸਮੇਂ ਲਈ ਪਾਰਟੀ ਲਈ ਉਤਸ਼ਾਹਜਨਕ ਸੰਕੇਤ ਹਨ¢ ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਸਦਕਾ ਅਕਾਲੀ ਦਲ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ¢ ਇਸ ਮÏਕੇ ਵੱਡੀ ਗਿਣਤੀ ਚ ਪਾਰਟੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਿਰੋਧ ’ਚ ਕਾਂਗਰਸ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਅਗਲੀ ਖ਼ਬਰ ਸਾਬਕਾ ਮੇਅਰ ਮਹਿਤਾ ਵਲੋਂ 'ਆਪ' ਨੂੰ ਫ਼ਤਵਾ ਦੇਣ ਲਈ ਵੋਟਰਾਂ ਦਾ ਧੰਨਵਾਦ <br/>
Ad Position 24