04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸਿਹਤ ਵਿਭਾਗ 'ਚ ਭਰਤੀ ਹੋਏ ਕਲਰਕਾਂ ਨੂੰ ਡੇਢ ਸਾਲ ਬੀਤਣ ਬਾਅਦ ਵੀ ਨਸੀਬ ਨਹੀਂ ਹੋਈ ਨੌਕਰੀ

Ad Position 21
No active advertisement
ਅਜੀਤ ਡੈਸਕ 02-06-2026
ਬਠਿੰਡਾ, 1 ਜੂਨ (ਸੱਤਪਾਲ ਸਿੰਘ ਸਿਵੀਆਂ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਬੇਰੁਜ਼ਗਾਰੀ ਖ਼ਤਮ ਕਰਨ ਲਈ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਨੌਕਰੀਆਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਸੂਬੇ ਦੇ ਸਿਹਤ ਵਿਭਾਗ 'ਚ ਕਲਰਕਾਂ ਵਜੋਂ ਭਰਤੀ ਹੋਏ ਨੌਜਵਾਨ ਪਿਛਲੇ ਡੇਢ ਸਾਲ ਤੋਂ ਨੌਕਰੀ ਨੂੰ ਤਰਸ ਰਹੇ ਹਨ, ਜਿਨ੍ਹਾਂ ਨੂੰ ਭਰਤੀ ਦੀ ਸਾਰੀ ਪ੍ਰਕਿਰਿਆ ਪੂਰੀ ਹੋਣ ਦੇ ਬਾਵਜੂਦ ਅਜੇ ਤੱਕ ਜੁਆਇਨ ਨਹੀਂ ਕਰਵਾਇਆ ਗਿਆ ਹੈ | ਇਸ ਸੰਬੰਧੀ ਏਮਜ਼ ਮੁਹਾਲੀ ਕਲਰਕ ਯੂਨੀਅਨ ਦੇ ਆਗੂ ਅਭਿਸ਼ੇਕ ਪਟਿਆਲਾ, ਲਖਵਿੰਦਰ, ਗਗਨ, ਸਿਕੰਦਰ, ਇਸ਼ਪ੍ਰੀਤ ਸਿੰਘ ਮਾਨਸਾ, ਰਾਜਦੀਪ ਸਿੰਘ, ਗੁਰਦੀਪ ਸਿੰਘ ਤੇ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡਾਕਟਰ ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਮੋਹਾਲੀ ਫੇਸ-6 ਹਸਪਤਾਲ ਵਿਚ ਅਕਤੂਬਰ 2024 ਵਿਚ 15 ਕਲਰਕਾਂ ਦੀ ਭਰਤੀ ਕੱਢੀ ਗਈ ਸੀ, ਜਿਸ ਵਿਚ ਉਨ੍ਹਾਂ ਨੇ ਹਿੱਸਾ ਲਿਆ ਸੀ ਤੇ ਇਸ ਸਬੰਧੀ ਉਨ੍ਹਾਂ ਦਾ ਇਮਤਿਹਾਨ ਦਸੰਬਰ 2024 ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਲਿਆ ਗਿਆ ਸੀ ਅਤੇ 12 ਮਾਰਚ 2025 ਨੂੰ ਟਾਈਪਿੰਗ ਟੈੱਸਟ ਅਤੇ ਡਾਕੂਮੈਂਟ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ ਅਤੇ ਬਾਕੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਪਰ ਉਨ੍ਹਾਂ ਨੂੰ ਅਜੇ ਤੱਕ ਨੌਕਰੀ 'ਤੇ ਜੁਆਇਨ ਨਹੀਂ ਕਰਵਾਇਆ ਗਿਆ | ਇਸ ਸਬੰਧੀ ਉਹ ਸਿਹਤ ਮੰਤਰੀ ਬਲਬੀਰ ਸਿੰਘ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦਾ ਵੀ ਕਈ ਵਾਰ ਦਰਵਾਜਾ ਖੜਕਾ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ | ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੀਤੇ ਦਿਨ ਪੰਜਾਬ ਭਰ ਦੇ ਠੇਕਾ ਕਾਮਿਆਂ ਨੂੰ ਸਰਕਾਰ ਅਧੀਨ ਲਿਆ ਕੇ ਪੱਕਾ ਕਰਨ ਦਾ ਰਾਹ ਪੱਧਰਾ ਕੀਤਾ ਹੈ, ਉੱਥੇ ਉਨ੍ਹਾਂ ਦੀ ਵੀ ਸਾਰ ਲੈਂਦੇ ਹੋਏ ਉਨ੍ਹਾਂ ਨੂੰ ਤੁਰੰਤ ਸਿਹਤ ਵਿਭਾਗ ਵਿਚ ਨੌਕਰੀ ਉੱਪਰ ਜੁਆਇਨ ਕਰਵਾਇਆ ਜਾਵੇ | ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਤੁਰੰਤ ਉਨ੍ਹਾਂ ਦੀ ਜੁਆਇਨਿੰਗ ਨਾ ਕਰਵਾਈ ਤਾਂ ਉਹ ਸਰਕਾਰ ਦੇ ਖਿਲਾਫ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ ਅਤੇ ਆਗਾਮੀ ਵਿਧਾਨ ਸਭਾ ਚੋਣਾਂ 'ਚ ਪਰਿਵਾਰਾਂ ਸਮੇਤ ਸਰਕਾਰ ਦੇ ਖਿਲਾਫ਼ ਸੜਕਾਂ 'ਤੇ ਉੱਤਰਨਗੇ |
Ad Position 22
No active advertisement
ਪਿਛਲੀ ਖ਼ਬਰ ਰਵੀਪ੍ਰੀਤ ਸਿੰਘ ਸਿੱਧੂ ਨੇ ਕੀਤਾ ਹਲਕੇ ਦੇ ਪਿੰਡਾਂ ਦਾ ਦੌਰਾ, ਸੁਣੀਆਂ ਮੁਸ਼ਕਿਲਾਂ <br/> ਅਗਲੀ ਖ਼ਬਰ ਜੇ.ਈ.ਈ. ਐਡਵਾਂਸਡ 2026 ਦੇ ਨਤੀਜੇ 'ਚ ਚਮਕੇ ਬਠਿੰਡਾ ਦੇ ਤਿੰਨ ਵਿਦਿਆਰਥੀ
Ad Position 24