04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਰਵੀਪ੍ਰੀਤ ਸਿੰਘ ਸਿੱਧੂ ਨੇ ਕੀਤਾ ਹਲਕੇ ਦੇ ਪਿੰਡਾਂ ਦਾ ਦੌਰਾ, ਸੁਣੀਆਂ ਮੁਸ਼ਕਿਲਾਂ <br/>

Ad Position 21
No active advertisement
ਅਜੀਤ ਡੈਸਕ 02-06-2026
ਤਲਵੰਡੀ ਸਾਬੋ, 1 ਜੂਨ (ਰਣਜੀਤ ਸਿੰਘ ਰਾਜੂ): ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕੇ ਦੇ ਅੱਧੀ ਦਰਜਨ ਪਿੰਡਾਂ ਦਾ ਦੌਰਾ ਕਰਦਿਆਂ ਜਿੱਥੇ ਅਕਾਲੀ ਵਰਕਰਾਂ ਅਤੇ ਲੋਕਾਂ ਦੇ ਨਿੱਜੀ ਪ੍ਰੋਗਰਾਮਾਂ 'ਚ ਹਾਜ਼ਰੀ ਭਰੀ ਉੱਥੇ ਲੋਕ ਮੁਸ਼ਕਿਲਾਂ ਸੁਣਦਿਆਂ ਉਨ੍ਹਾਂ ਦੇ ਜਲਦ ਹੱਲ ਦਾ ਯਕੀਨ ਵੀ ਦਵਾਇਆ | ਟੀਮ ਸਿੱਧੂ ਵਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਤਲਵੰਡੀ ਸਾਬੋ ਸ਼ਹਿਰ ਅਤੇ ਕਈ ਪਿੰਡਾਂ 'ਚ ਲੋਕਾਂ ਦੇ ਦੁਖ-ਸੁਖ ਦੇ ਪ੍ਰੋਗਰਾਮਾਂ 'ਚ ਸ਼ਮੂਲੀਅਤ ਕੀਤੀ | ਦੌਰੇ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਜਿੱਥੇ ਆਪਣਾ ਸਵਾ ਚਾਰ ਸਾਲ ਤੋਂ ਵੱਧ ਦਾ ਕਾਰਜਕਾਲ ਲਾਰਿਆਂ ਲੱਪਿਆਂ ਨਾਲ ਹੀ ਲੰਘਾ ਦਿੱਤਾ, ਉੱਥੇ ਕੇਂਦਰ ਦੀ ਭਾਜਪਾ ਸਰਕਾਰ ਨੇ ਆਮ ਲੋਕਾਂ ਸਿਰ ਮਹਿੰਗਾਈ ਦਾ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਗ੍ਰਹਿਣੀਆਂ ਦਾ ਰਸੋਈ ਦਾ ਬਜਟ ਤੇਜ਼ੀ ਨਾਲ ਵਿਗੜਨਾ ਸ਼ੁਰੂ ਹੋ ਗਿਆ ਹੈ | ਸਿੱਧੂ ਨੇ ਕਿਹਾ ਕਿ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ 'ਆਪ' ਸਰਕਾਰ ਨੇ ਸਵਾ ਚਾਰ ਸਾਲ ਕੁਝ ਨਹੀ ਕੀਤਾ ਅਤੇ ਹੁਣ ਕੁਝ ਕੁ ਸੜਕਾਂ 'ਤੇ ਪ੍ਰੀਮਿਕਸ ਪਾ ਕੇ ਉਸਨੂੰ ਵਿਕਾਸ ਕਰਾਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲਿਆਂ ਸਮਿਆਂ 'ਚ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਇਸ ਨਗਰ ਦੇ ਵਿਕਾਸ ਲਈ ਖ਼ੁਦ ਫ਼ੰਡ ਮੁਹੱਈਆ ਕਰਵਾਏ ਤਾਂ ਕੇਂਦਰ ਤੋਂ ਵੀ ਕਰੋੜਾਂ ਰੁਪਏ ਦੇ ਸਪੈਸ਼ਲ ਫ਼ੰਡ ਲਿਆਂਦੇ ਸਨ, ਜਿਸ ਨਾਲ ਸ਼ਹਿਰ ਵਿਕਾਸ ਦੀਆਂ ਲੀਹਾਂ 'ਤੇ ਚੜਿ੍ਹਆ, ਪਰ ਹੁਣ ਨਗਰ ਵੱਲ ਨਾ ਪੰਜਾਬ ਸਰਕਾਰ ਦਾ ਅਤੇ ਨਾ ਹੀ ਕੇਂਦਰ ਸਰਕਾਰ ਦਾ ਕੋਈ ਧਿਆਨ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਿਆ ਮਾਣ ਭੱਤਾ ਦੇਣ 'ਚ ਲਾਰਿਆਂ ਲੱਪਿਆਂ ਦੀ ਅਪਣਾਈ ਜਾ ਰਹੀ ਨੀਤੀ ਅਤੇ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਨਤੀਜਾ ਉਸਨੂੰ 2027 ਵਿਧਾਨ ਸਭਾ ਚੋਣਾਂ 'ਚ ਜ਼ਰੂਰ ਭੁਗਤਣਾ ਪਵੇਗਾ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਅਕਾਲੀ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖਮੀ ਅਗਲੀ ਖ਼ਬਰ ਸਿਹਤ ਵਿਭਾਗ 'ਚ ਭਰਤੀ ਹੋਏ ਕਲਰਕਾਂ ਨੂੰ ਡੇਢ ਸਾਲ ਬੀਤਣ ਬਾਅਦ ਵੀ ਨਸੀਬ ਨਹੀਂ ਹੋਈ ਨੌਕਰੀ
Ad Position 24