04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੀਆਂ ਪਿੰਡ ਕਮੇਟੀਆਂ ਦੀ ਚੋਣ <br/>

Ad Position 21
No active advertisement
ਅਜੀਤ ਡੈਸਕ 02-06-2026
ਚਾਉਕੇ, 1 ਜੂਨ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਲੋਂ ਪਿੰਡ ਕਮੇਟੀਆਂ ਦੀਆਂ ਚੋਣਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ ਜਿਸ ਦੇ ਤਹਿਤ ਪਿੰਡ-ਪਿੰਡ ਆਪਣੀ ਜਥੇਬੰਦੀ ਦੀਆਂ ਇਕਾਈਆਂ ਦੀ ਚੋਣ ਕੀਤੀ ਜਾ ਰਹੀ ਹੈ¢ ਇਸ ਦੌਰਾਨ ਪਿੰਡ ਬਦਿਆਲਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਦਾ ਪ੍ਰਧਾਨ ਜਰਨੈਲ ਸਿੰਘ, ਮੀਤ ਪ੍ਰਧਾਨ ਜਗਦੇਵ ਸਿੰਘ, ਸਕੱਤਰ ਚੁਹੜ ਸਿੰਘ, ਸਹਾਇਕ ਪਰਮਜੀਤ ਸਿੰਘ, ਅÏਰਤ ਪ੍ਰਧਾਨ ਮਨਜੀਤ ਕੌਰ, ਮੀਤ ਪ੍ਰਧਾਨ ਚਰਨਜੀਤ ਕੌਰ ਸਮੇਤ 13 ਮੈਂਬਰੀ ਕਮੇਟੀ ਚੁਣੀ ਗਈ ¢ ਇਸ ਤੋਂ ਇਲਾਵਾ ਬਲਾਕ ਰਾਮਪੁਰਾ ਦੇ ਕੁਝ ਹੋਰ ਪਿੰਡਾਂ ਦੀਆਂ ਕਮੇਟੀਆਂ ਦੀ ਵੀ ਚੋਣ ਕੀਤੀ ਗਈ ¢ ਜਥੇਬੰਦੀ ਦੀਆਂ ਇਹ ਪਿੰਡ ਕਮੇਟੀਆਂ ਦੀ ਚੋਣ ਬਲਾਕ ਪ੍ਰਧਾਨ ਸੁਖਦੇਵ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਅਤੇ ਗੁਲਾਬ ਸਿੰਘ ਜਿਉਂਦ, ਬੂਟਾ ਸਿੰਘ ਬੱਲ੍ਹੋ, ਗੁਰਮੇਲ ਸਿੰਘ ਢੱਡੇ, ਨਿਰਮਲ ਸਿੰਘ ਭੂੰਦੜ, ਦੀ ਹਾਜ਼ਰੀ ਵਿਚ ਹੋਈ¢ ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਦੱਸਿਆ ਕਿ 2 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜੋ ਸਾਰੇ ਭਾਰਤ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਇਕ ਦਿਨ ਦੇ ਧਰਨੇ ਦਿੱਤੇ ਜਾਣਗੇ, ਉਸ ਪ੍ਰੋਗਰਾਮ 'ਚ ਵੀ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਗੁੱਡਵਿਲ ਸੁਸਾਇਟੀ ਨੇ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਬਠਿੰਡਾ ਲਾਸਿਕ ਲੇਜ਼ਰ ਸੈਂਟਰ 'ਚ ਪੰਜਾਬ ਅਤੇ ਰਾਜਸਥਾਨ ਦੀ ਪਹਿਲੀ ਫਲੈਪਲੈਸ ਲੇਜ਼ਰ ਤਕਨੀਕ ਸ਼ਵਿੰਡ ਏ.ਟੀ.ਓ. ਐਸ.ਵਲੋਂ ਸ...
Ad Position 24