05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਰੇਲਵੇ ਲਾਈਨਾਂ 'ਤੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 02-06-2026
ਬਠਿੰਡਾ, 1 ਜੂਨ (ਅਵਤਾਰ ਸਿੰਘ ਕੈਂਥ)-ਬਠਿੰਡਾ ਸਿਰਸਾ ਰੇਲਵੇ ਲਾਈਨ ਨਰੂਆਣਾ ਰੋਡ ਦੀਆਂ ਰੇਲਵੇ ਲਾਈਨਾਂ ਦੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਨਰੂਆਣਾ ਰੋਡ ਸਿਰਸਾ ਰੇਲਵੇ ਲਾਈਨ 'ਤੇ ਹਾਦਸੇ ਵਾਲੀ ਥਾਂ 'ਤੇ ਪਹੁੰਚੀ | ਲਾਈਨਾਂ ਦੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਸੀ | ਸਹਾਰਾ ਟੀਮ ਨੇ ਜੀ.ਆਰ.ਪੀ. ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ | ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ | ਜਾਂਚ ਕਰਨ 'ਤੇ ਨੌਜਵਾਨ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ, ਜੋ ਉਸਦੀ ਪਹਿਚਾਣ ਵਿਚ ਮਦਦ ਕਰ ਸਕੇ | ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ | ਸਹਾਰਾ ਜਨ ਸੇਵਾ ਦੇ ਆਗੂ ਗੌਤਮ ਗੋਇਲ ਨੇ ਕਿਹਾ ਕਿ ਨੌਜਵਾਨ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਐਮ.ਪੀ. ਰੰਧਾਵਾ ਵਲੋਂ ਮਹੰਤ ਸੋਨੂ ਮੱਕੋ ਦਾ ਸਨਮਾਨ <br/> ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਰਾਜਪਾਲ ਪੰਜਾਬ ਦੇ ਨਾਂਅ ਡੀ.ਸੀ. ਨੂੰ ਮੰਗ-ਪੱਤਰ <br/>
Ad Position 24