05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਾਂਗਰਸ ਐਮ.ਪੀ. ਰੰਧਾਵਾ ਵਲੋਂ ਮਹੰਤ ਸੋਨੂ ਮੱਕੋ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 02-06-2026
ਨਥਾਣਾ, 1 ਜੂਨ (ਗੁਰਦਰਸ਼ਨ ਲੁੱਧੜ): ਪਿੰਡ ਗੋਬਿੰਦਪੁਰਾ ਵਿਖੇ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਾਂਗਰਸ ਆਗੂਆਂ ਦੀ ਹਾਜ਼ਰੀ ਵਿਚ ਅਖਿਲ ਭਾਰਤੀ ਜਾਗਰਣ ਸੁਧਾਰ ਮੰਡਲ ਪਟਿਆਲਾ ਦੇ ਸ਼ਹਿਰੀ ਪ੍ਰਧਾਨ (ਅਬੋਹਰ) ਮਹੰਤ ਸੋਨੂ ਮੱਕੋ ਦਾ ਸਮਾਜ ਸੇਵੀ ਕੰਮਾਂ ਬਦਲੇ ਸਨਮਾਨ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਬਹੁਤ ਸਾਰੀਆਂ ਧਾਰਮਿਕ ਸ਼ਖ਼ਸੀਅਤਾਂ ਵਲੋਂ ਸਮਾਜ ਸੇਵਾ ਦੇ ਕੰਮਾਂ ਵਿਚ ਅਕਸਰ ਹੀ ਆਪਣਾ ਯੋਗਦਾਨ ਪਾਇਆ ਜਾਂਦਾ ਹੈ, ਉਨ੍ਹਾਂ ਵਿਚੋਂ ਮਹੰਤ ਸੋਨੂ ਮੱਕੋ ਇਸ ਇਲਾਕੇ ਵਿਚ ਅਹਿਮ ਸਥਾਨ ਰੱਖਦੇ ਹਨ | ਬੁਲਾਰਿਆਂ ਵਲੋਂ ਇਲਾਕੇ ਦੀਆਂ ਸਮਾਜ ਸੇਵੀ ਮੁਹਿੰਮਾਂ ਬਾਰੇ ਵਿਸ਼ੇਸ਼ ਜ਼ਿਕਰ ਕੀਤਾ ਗਿਆ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਸੈੱਲ ਦੇ ਮੀਤ ਪ੍ਰਧਾਨ ਧਰਮ ਸਿੰਘ ਮਾਨ, ਕਾਂਗਰਸ ਪਾਰਟੀ ਦੇ ਐਸ.ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ, ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਬਲਾਕ ਕਾਂਗਰਸ ਪ੍ਰਧਾਨ ਗੁਰਤੇਜ ਸਿੰਘ ਭੈਣੀ, ਵਿੰਗ ਦੇ ਬਲਾਕ ਪ੍ਰਧਾਨ ਬਲਾਕ ਪ੍ਰਧਾਨ ਪ੍ਰਗਟ ਸਿੰਘ ਤੁੰਗਵਾਲੀ, ਨਾਇਬ ਸਿੰਘ ਨਥਾਣਾ, ਜੰਟਾ ਸਿੰਘ ਮਾਨ ਗੋਬਿੰਦਪੁਰਾ ਅਤੇ ਹੋਰਨਾ ਆਗੂਆਂ ਵਲੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦਾ ਸਵਾਗਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਭਾਈ ਜਗਦੀਸ਼ ਸਿੰਘ ਭੂਰਾ ਦੀ ਬਰਸੀ ਮੌਕੇ ਕਿਤਾਬ 'ਕੌਰਨਾਮਾ-3' ਜਾਰੀ <br/> ਅਗਲੀ ਖ਼ਬਰ ਰੇਲਵੇ ਲਾਈਨਾਂ 'ਤੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
Ad Position 24