ਰਾਮਪੁਰਾ ਫੂਲ, 1 ਜੂਨ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਵਿਚ ਪਿ੍ੰਸੀਪਲ ਸੰਜੀਵ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਵਿਦਿਆਰਥੀਆਂ ਵਿਚਕਾਰ ਪੋਸਟਰ ਮੁਕਾਬਲਾ ਕਰਵਾਇਆ ਗਿਆ¢ ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸੀ¢ ਵਿਦਿਆਰਥੀਆਂ ਨੇ ਆਕਰਸ਼ਕ ਅਤੇ ਸੰਦੇਸ਼ਾਤਮਕ ਪੋਸਟਰਾਂ ਰਾਹੀਂ ਤੰਬਾਕੂ-ਮੁਕਤ ਜੀਵਨ ਦਾ ਸੰਦੇਸ਼ ਦਿੱਤਾ¢ ਇਸ ਗਤੀਵਿਧੀ ਦਾ ਸੰਚਾਲਨ ਗਤੀਵਿਧੀ ਇੰਚਾਰਜ ਕਰਮਜੀਤ ਕੌਰ ਨੇ ਕੀਤਾ, ਜਦਕਿ ਕੋਆਰਡੀਨੇਟਰ ਨਿਰਮਲਜੀਤ ਕੌਰ ਵੀ ਮੌਜੂਦ ਰਹੇ¢ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਭ ਨੂੰ ਨਸ਼ਾ-ਮੁਕਤ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ¢