05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜੱਸੀ ਟੋਲ ਪਲਾਜ਼ੇ 'ਤੇ ਫਾਸਟੈਗ ਨੂੰ ਲੈ ਕੇ ਟਰੱਕ ਡਰਾਈਵਰਾਂ ਅਤੇ ਟੋਲ ਕਰਮੀਆਂ ਵਿਚਾਲੇ ਝੜਪ

Ad Position 21
No active advertisement
ਅਜੀਤ ਡੈਸਕ 02-06-2026
ਸੰਗਤ ਮੰਡੀ, 1 ਜੂਨ (ਸੁਖਤੇਜ ਧਾਲੀਵਾਲ)- ਬਠਿੰਡਾ- ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀਬਾਗ ਵਾਲੀ ਨਜ਼ਦੀਕ ਭਾਰਤ ਮਾਲਾ ਸੜਕ 'ਤੇ ਲੱਗੇ ਟੋਲ ਪਲਾਜ਼ਾ ਵਿਖੇ ਅੱਜ ਸਵੇਰੇ ਫਾਸਟੈਗ ਨੂੰ ਲੈ ਕੇ ਟਰੱਕ ਡਰਾਈਵਰਾਂ ਅਤੇ ਟੋਲ ਪਲਾਜ਼ਾ ਦੇ ਕਰਮੀਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਉਸ ਸਮੇਂ ਗੰਭੀਰ ਰੂਪ ਧਾਰਨ ਕਰ ਲਿਆ, ਜਦੋਂ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਅਤੇ ਡਾਂਗਾਂ ਸੋਟੀਆਂ ਨਾਲ ਕੁੱਟਮਾਰ ਕਰਨੀ ਸ਼ੁਰੂ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਦੇ ਕਰੀਬ ਜੱਸੀ ਟੋਲ ਪਲਾਜ਼ਾ 'ਤੇ ਟੋਲ ਕਰਮੀਆਂ ਤੇ ਟਰੱਕ ਡਰਾਈਵਰਾਂ ਵਿਚਕਾਰ ਫਾਸਟੈਗ ਨੂੰ ਲੈ ਕੇ ਬਹਿਸਬਾਜ਼ੀ ਹੋਈ, ਜੋ ਕੁਝ ਹੀ ਸਮੇਂ ਵਿਚ ਹਿੰਸਕ ਝੜਪ ਵਿਚ ਤਬਦੀਲ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਵੱਡੀ ਗਿਣਤੀ ਵਿਚ ਟਰੱਕ ਡਰਾਈਵਰ ਇਕੱਠੇ ਹੋ ਗਏ ਅਤੇ ਟੋਲ ਪਲਾਜ਼ਾ ਦੇ ਕਰਮਚਾਰੀਆਂ ਨਾਲ ਕੁੱਟਮਾਰ ਕਰਨੀ ਸ਼ੁਰੂ ਕੀਤੀ | ਝੜਪ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾਇਆ ਗਿਆ | ਘਟਨਾ ਦੌਰਾਨ ਡਰਾਈਵਰਾਂ ਵਲੋਂ ਟੋਲ ਪਲਾਜ਼ਾ ਦੀ ਇਮਾਰਤ ਦੇ ਸ਼ੀਸ਼ਿਆਂ ਦੀ ਭੰਨ-ਤੋੜ ਕੀਤੇ ਜਾਣ ਦੀ ਵੀ ਸੂਚਨਾ ਹੈ | ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੰਗਤ ਦੀ ਪੁਲਿਸ ਹਰਕਤ ਵਿਚ ਆ ਗਈ ਅਤੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸੁਖਜੰਟ ਸਿੰਘ ਨੇ ਦੱਸਿਆ ਕਿ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਤੇ ਟਰੱਕ ਡਰਾਈਵਰਾਂ ਵਿਚਕਾਰ ਫਾਸਟੈਗ ਨੂੰ ਲੈ ਕੇ ਝਗੜਾ ਹੋਇਆ ਸੀ | ਟੋਲ ਮੁਲਾਜ਼ਮਾਂ ਵਲੋਂ ਉਨ੍ਹਾਂ ਕੋਲ ਬਿਆਨ ਦਰਜ਼ ਕਰਵਾਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਝਗੜੇ ਤੋਂ ਬਾਅਦ ਟਰੱਕ ਡਰਾਈਵਰ ਅਤੇ ਭੰਨਤੋੜ ਕਰਨ ਵਾਲੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ, ਜਿਨ੍ਹਾਂ ਦੀ ਵੀਡੀਓ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ | ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਸਥਾਨਕ ਲੋਕਾਂ ਅਨੁਸਾਰ ਘਟਨਾ ਕਾਰਨ ਕੁੱਝ ਸਮੇਂ ਲਈ ਟੋਲ ਪਲਾਜ਼ਾ 'ਤੇ ਹਫੜਾ-ਦਫੜੀ ਦਾ ਮਾਹੌਲ ਬਣਿਆ ਰਿਹਾ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ | ਪੁਲਿਸ ਵਲੋਂ ਆਵਾਜਾਈ ਬਹਾਲ ਕਰਵਾ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਰਾਮਪੁਰਾ ਵਲੋਂ ਸਮਰੱਥਾ ਨਿਰਮਾਣ ਪ੍ਰੋਗਰਾਮ <br/> ਅਗਲੀ ਖ਼ਬਰ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਪੋਸਟਰ ਮੁਕਾਬਲਾ ਕਰਵਾਇਆ <br/>
Ad Position 24