05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਸੋਧੀ ਸਮਾਂ ਸਾਰਣੀ ਜਾਰੀ-ਜ਼ਿਲ੍ਹਾ ਚੋਣਕਾਰ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 02-06-2026
ਬਠਿੰਡਾ, 1 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ | ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ | ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ | ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਦੀ ਬਜਾਏ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ | ਬਾਕੀ ਪ੍ਰੋਗਰਾਮ ਪਹਿਲਾਂ ਵਾਂਗ ਹੀ ਰਹੇਗਾ, ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖ਼ਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ | ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ | ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 1192 ਬੀ.ਐਲ.ਓਜ਼, 130 ਸੁਪਰਵਾਈਜ਼ਰ, 6 ਈ.ਆਰ.ਓਜ਼ ਅਤੇ 6 ਏ.ਈ.ਆਰ.ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੋਟਰ ਐਨੁਮਿਰੇਸ਼ਨ ਫਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ | ਮੈਪ ਹੋ ਚੁੱਕੇ ਵੋਟਰਾਂ ਨੂੰ ਵੀ ਇਹ ਫਾਰਮ ਭਰਨਾ ਜ਼ਰੂਰੀ ਹੈ | ਐਸ.ਆਈ. ਆਰ. ਦੌਰਾਨ ਵੋਟਰਾਂ ਨੂੰ ਆਪਣੀ ਯੋਗਤਾ ਸਾਬਿਤ ਕਰਨ ਲਈ ਬੀ.ਐਲ.ਓ. ਨੂੰ ਨਿਰਧਾਰਤ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ | ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਦੌਰਾਨ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ-ਸਿਰ ਬੀ.ਐਲ.ਓਜ਼ ਨੂੰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਬਣਾਇਆ ਜਾ ਸਕੇ | ਇਸ ਸਬੰਧੀ ਵਧੇਰੇ ਜਾਣਕਾਰੀ ਵੋਟਰ ਹੈਲਪਲਾਈਨ ਨੰਬਰ 1950 'ਤੇ ਪ੍ਰਾਪਤ ਕੀਤੀ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ 'ਮਹਿੰਗਾਈ ਰੋੋਕੋ-ਰੁਜ਼ਗਾਰ ਦਿਓ' ਦੇ ਬੈਨਰ ਹੇਠ ਰੋਸ ਵਿਖਾਵਾ <br/> ਅਗਲੀ ਖ਼ਬਰ ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਕੀਤਾ ਜਾਵੇਗਾ ਪ੍ਰਕਾਸ਼ਿਤ <br/> ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਸੋਧੀ ਸਮਾ...
Ad Position 24