05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ 'ਮਹਿੰਗਾਈ ਰੋੋਕੋ-ਰੁਜ਼ਗਾਰ ਦਿਓ' ਦੇ ਬੈਨਰ ਹੇਠ ਰੋਸ ਵਿਖਾਵਾ <br/>

Ad Position 21
No active advertisement
ਬਠਿੰਡਾ ਦੇ ਮਿੰਨੀ ਸਕੱਤਰੇਤ ਮੂਹਰੇ ਰੋਸ ਵਿਖਾਵਾ ਕਰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਦੇ ਕਾਰਕੁੰਨ | ਤਸਵੀਰ: ਲਵਲੀ <br/> 02-06-2026
ਬਠਿੰਡਾ, 1 ਜੂਨ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਸਮੇਤ ਦੇਸ਼ ਭਰ ਅੰਦਰ ਵਧ ਰਹੀ ਮਹਿੰਗਾਈ ਅਤੇ ਰੁਜ਼ਗਾਰ ਦੇ ਘੱਟ ਰਹੇ ਮੌਕਿਆਂ ਦੇ ਰੋਸ ਵਜੋਂ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਪੰਜਾਬ ਵਲੋਂ 'ਮਹਿੰਗਾਈ ਰੋੋਕੋ-ਰੁਜ਼ਗਾਰ ਦਿਓ' ਦੇ ਬੈਨਰ ਹੇਠ ਸਥਾਨਕ ਮਿੰਨੀ ਸਕੱਤਰੇਤ ਮੂਹਰੇ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਮੋਰਚੇ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਅਤੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਭਰ ਵਿਚ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ ਤੇ ਲਗਾਤਾਰ ਮਹਿੰਗਾਈ ਵੱਧ ਰਿਹਾ ਹੈ, ਜਿਸ ਨਾਲ ਸਾਰੇ ਵਰਗਾਂ ਖ਼ਾਸਕਰ ਮਜ਼ਦੂਰਾਂ ਦਾ ਕਚੂੰਬਰ ਨਿਕਲ ਰਿਹਾ ਹੈ | ਅੱਜ ਦੀ ਮਹਿੰਗਾਈ 'ਚ ਮਜ਼ਦੂਰ ਵਰਗ ਨੂੰ ਰੋਟੀ ਦੇ ਲਾਲੇ ਪਏ ਹੋਏ ਹਨ ਪਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ, ਜਿਸ ਨੂੰ ਜਗਾਉਣ ਲਈ ਉਨ੍ਹਾਂ ਦੀ ਜਥੇਬੰਦੀ ਸੜਕ 'ਤੇ ਉੱਤਰੀ ਹੈ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ਨੂੰ ਤੁਰੰਤ ਨੱਥ ਪਾਈ ਜਾਵੇ ਤੇ ਮਜ਼ਦੂਰਾਂ ਨੂੰ ਮਨਰੇਗਾ ਆਦਿ ਦਾ ਤੁਰੰਤ ਰੁਜ਼ਗਾਰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀ ਮਜ਼ਦੂਰ ਮਾਰੂ ਨੀਤੀ ਖਿਲਾਫ਼ ਆਉਣ ਵਾਲੇ ਦਿਨਾਂ 'ਚ ਪਿੰਡਾਂ ਵਿਚ ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ ਤੇ ਉਪਰੰਤ ਸਰਕਾਰ ਦੇ ਖਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਮਜ਼ਦੂਰ ਆਗੂ ਨਿੱਕਾ ਸਿੰਘ, ਰਾਜ  ਸਿੰਘ, ਗੁਰਜੰਟ ਸਿੰਘ, ਨਾਇਬ ਸਿੰਘ ਉੱਭਾ, ਮਿੱਠੂ ਸਿੰਘ ਚਾਉਕੇ ਅਤੇ ਰਾਣੀ ਕੌਰ ਨਥਾਣਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 7 ਜੂਨ ਨੂੰ ਲੱਗਣਗੇ ਪ੍ਰੀ-ਐਸ. ਆਈ. ਆਰ. ਆਧਾਰਿਤ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਸੋਧੀ ਸਮਾਂ ਸਾਰਣੀ ਜਾਰੀ-ਜ਼ਿਲ੍ਹਾ ਚੋਣਕਾਰ ਅਫ਼ਸਰ <br/>
Ad Position 24