18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੁਲਿਸ ਪੈਨਸ਼ਨਰਾਂ ਵਲੋਂ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 05-06-2026
ਮਾਨਸਾ, 4 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਇੱਥੇ ਸਥਾਨਕ ਦਫ਼ਤਰ ਵਿਖੇ ਕੀਤੀ ਗਈ | ਬੁਲਾਰਿਆਂ ਨੇ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਬਕਾਇਆ 18 ਪ੍ਰਤੀਸ਼ਤ ਮਹਿੰਗਾਈ ਭੱਤਾ ਨਾ ਦੇਣ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦਾ ਬਕਾਇਆ ਮਹਿੰਗਾਈ ਭੱਤਾ ਤੁਰੰਤ ਜਾਰੀ ਨਾ ਕੀਤਾ ਗਿਆ ਤਾਂ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਵਿੱਢੀ ਜਾਵੇਗੀ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਕੁਮਾਰ ਗੇਹਲੇ, ਸਾਬਕਾ ਇੰਸਪੈਕਟਰ ਕੇਵਲ ਸਿੰਘ ਸਤੀਕੇ ਬੁਢਲਾਡਾ, ਜਗਸੀਰ ਸਿੰਘ ਜਗਾ ਰਾਮ ਤੀਰਥ, ਸਹਾਇਕ ਥਾਣੇਦਾਰ ਸੱਤਪਾਲ ਸਿੰਘ ਤਲਵੰਡੀ ਸਾਬੋ ਤੇ ਹਰਬਿਲਾਸ ਸਿੰਘ ਮਾਨਸਾ, ਸ਼ਮਸ਼ੇਰ ਸਿੰਘ ਫਫੜੇ, ਗੁਰਪਿਆਰ ਸਿੰਘ, ਬੂਟਾ ਸਿੰਘ, ਅਮਰਜੀਤ ਸਿੰਘ ਭਾਈਰੂਪਾ, ਪ੍ਰੀਤਮ ਸਿੰਘ ਬੁਢਲਾਡਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਦਾ ਜਨਮੇਜਾ ਸਿੰਘ ਸੇਖੋਂ ਵਲੋਂ ਸਨਮਾਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਵਿਖੇ ਬੂਟੇ ਲਗਾਏ <br/>
Ad Position 24