26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵਲੋਂ ਧਰਨਾ ਜਾਰੀ

Ad Position 21
No active advertisement
ਅਜੀਤ ਡੈਸਕ 06-06-2026

ਮਾਨਸਾ, 5 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਸੇਵਾ ਕੇਂਦਰ ਅੱਗੇ ਰੋਸ ਧਰਨਾ ਲਗਾਤਾਰ ਜਾਰੀ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਦਿਨਾਂ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰ ਰਹੇ ਹਨ ਅਤੇ ਘਰ ਦਾ ਗੁਜ਼ਾਰਾ ਕਰਨਾ �ਖਾ ਹੋਇਆ ਪਿਆ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ‘ਚ 450 ਤੋਂ ਵੱਧ ਮੁਲਾਜ਼ਮਾਂ ਦੀ ਦੇਖ ਰੇਖ ਨਿੱਜੀ ਕੰਪਨੀ ਵਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਸਰਕਾਰੀ ਅਦਾਰੇ ‘ਚ ਰਲਾਇਆ ਜਾਵੇ ਅਤੇ ਤਨਖ਼ਾਹਾਂ ‘ਚ ਵਾਧਾ ਕਰਨ ਦੇ ਨਾਲ ਹੀ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ। ਧਰਨੇ ਨੂੰ ਮਨਵੀਰ ਕੌਰ, ਹਰਵਿੰਦਰ ਸਿੰਘ, ਕਰਮਜੀਤ ਸਿੰਘ, ਜਸਪ੍ਰੀਤ ਸਿੰਘ, ਕੁਲਜੀਤ ਸਿੰਘ, ਮਨਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਅਕਬਰਪੁਰ ਖੁਡਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ 29 ਮੈਂਬਰੀ ਜਥੇ ਨੇ ਦਿੱਤੀ ਗਿ੍ਰਫਤਾਰੀ
Ad Position 24