ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬੈਂਕ ਵਿਚੋਂ ਲੋਨ ਦਿਵਾਉਣ ਬਦਲੇ ਲੱਖਾਂ ਰੁਪਏ ਦੀ ਠੱਗੀ <br/>

Ad Position 21
No active advertisement
ਅਜੀਤ ਡੈਸਕ 09-06-2026

ਬਠਿੰਡਾ, 8 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੀ ਮਾਲ ਰੋਡ ਵਿਖੇ ਸਥਿਤ ਇਕ ਬੈਂਕ ਸ਼ਾਖਾ ਨਾਲ ਜੁੜੇ ਲੱਖਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਬੈਂਕ ਮੈਨੇਜਰ ਸਮੇਤ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਅਨੁਸਾਰ ਮੁਲਜ਼ਮਾਂ ਨੇ ਗਾਹਕਾਂ ਦੇ ਜਾਅਲੀ ਦਸਤਖ਼ਤ ਕਰਕੇ ਉਨ•ਾਂ ਦੇ ਨਾਂ 'ਤੇ ਲੱਖਾਂ ਰੁਪਏ ਦੇ ਕਰਜ਼ੇ ਮਨਜ਼ੂਰ ਕਰਵਾਏ ਅਤੇ ਰਕਮ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਹੜੱਪ ਲਿਆ | ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਘਪਲੇ ਨੂੰ ਅੰਜਾਮ ਦੇਣ ਲਈ ਬੈਂਕ ਦੇ ਰਿਕਾਰਡ ਅਤੇ ਦਸਤਾਵੇਜ਼ਾਂ ਨਾਲ ਵੀ ਛੇੜਛਾੜ ਕੀਤੀ ਗਈ | ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕੀਤੀ ਅਤੇ ਸਬੂਤਾਂ ਦੇ ਆਧਾਰ 'ਤੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ | ਇਸ ਮੌਕੇ ਥਾਣਾ ਕੋਤਵਾਲੀ ਦੇ ਐਸ.ਐਚ.ਓ. ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਾਮ ਲਾਲ ਵਾਸੀ ਨੇੜੇ ਗੁਰਦੁਆਰਾ ਸਿੰਘ ਸਭਾ ਨਾਲ ਹੋਈ ਧੋਖਾਧੜੀ 'ਚ 15 ਮਈ 2026 ਅਤੇ ਸਰਦੂਲ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਹਾਜੀ ਰਤਨ ਨੇ ਆਪਣੇ ਨਾਲ ਹੋਈ ਧੋਖਾਧੜੀ ਮਾਮਲੇ 'ਚ 15 ਅਪ੍ਰੈਲ 2026 ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ, ਐਸ.ਐਚ.ਓ.ਅਨੁਸਾਰ ਪਹਿਲੇ ਮਾਮਲੇ 'ਚ ਮੁਲਜ਼ਮਾਂ ਨੇ ਪੰਜ ਲੱਖ ਦੀ ਠੱਗੀ ਮਾਰੀ ਸੀ ਜਦਕਿ ਦੂਜੇ ਮਾਮਲੇ 'ਚ 15 ਲੱਖ ਦੀ ਠੱਗੀ ਮਾਰੀ ਗਈ ਸੀ | ਉਨ•ਾਂ ਵਲੋਂ ਮੁਲਜ਼ਮਾਂ ਦੀ ਗਿ੍ਫ਼ਤਾਰੀ ਕਰਨ ਲਈ ਟੀਮਾਂ ਬਣਾਈਆਂ ਗਈਆਂ ਸਨ | ਇਸ ਦੌਰਾਨ ਮੁਲਜ਼ਮਾਂ ਦੀ ਪਹਿਚਾਣ ਯਸ਼ਪਾਲ ਥਾਪਾ ਵਾਸੀ ਰਾਜਪੁਰਾ ਮੰਗੋਤਰੀਆ ਸ਼ਕਤੀ ਨਗਰ ਸਿਟੀ ਜੰਮੂ ਸਾਬਕਾ ਮੈਨੇਜਰ, ਵਿਸ਼ਨੂੰ ਸਿੰਘ ਵਾਸੀ ਮੰਡੀ ਆਦਮਪੁਰ ਜ਼ਿਲ•ਾ ਹਿਸਾਰ ਹਰਿਆਣਾ ਅਤੇ ਜਤਿੰਦਰ ਕੁਮਾਰ ਵਾਸੀ ਜਲੰਧਰ ਵਜੋਂ ਹੋਈ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਵਿਸ਼ਨੂੰ ਸਿੰਘ ਅਤੇ ਜਤਿੰਦਰ ਕੁਮਾਰ ਨੂੰ ਮੁਹਾਲੀ ਤੋਂ ਗਿ੍ਫ਼ਤਾਰ ਕੀਤਾ ਗਿਆ, ਜਦਕਿ ਯਸਪਾਲ ਥਾਪਾ ਨੂੰ ਜੰਮੂ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਉਨ•ਾਂ ਕਿਹਾ ਕਿ ਮੁਲਜਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਠੱਗੀ ਦੀ ਪੂਰੀ ਰਕਮ ਅਤੇ ਇਸ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ | ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਹੋਰ ਕਾਰਵਾਈ ਵੀ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਟੱਕਰ ਮਾਰੀ, ਜ਼ਖਮੀ ਅਗਲੀ ਖ਼ਬਰ Money Dispute | ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ, ਚੱਲੀ ਗੋ.ਲੀ
Ad Position 24
No active advertisement