ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੇਵਾ ਕੇਂਦਰ ਮੁਲਾਜ਼ਮਾਂ ਦਾ ਮਿੰਨੀ ਸਕੱਤਰੇਤ 'ਚ ਚਲਦਾ ਪੱਕਾ ਮੋਰਚਾ ਕੀਤਾ ਤਾਰਪੀਡੋ

Ad Position 21
No active advertisement
ਅਜੀਤ ਡੈਸਕ 09-06-2026

ਬਠਿੰਡਾ, 8 ਜੂਨ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮ 26 ਮਈ ਤੋਂ ਹੜਤਾਲ 'ਤੇ ਹਨ, ਜਿਨ੍ਹਾਂ ਦੀ ਸਰਕਾਰ ਵਲੋਂ ਸੁਣਵਾਈ ਕਰਨ ਦੀ ਬਜਾਏ ਛਾਂਟੀ ਕੀਤੀ ਜਾ ਰਹੀ ਹੈ ਤੇ ਹੁਣ ਇਨ੍ਹਾਂ ਦੇ ਪੱਕੇ ਧਰਨੇ ਵੀ ਖਦੇੜਨੇ ਸ਼ੁਰੂ ਕਰ ਦਿੱਤੇ ਹਨ | ਇਸ ਦੇ ਚਲਦਿਆਂ ਸਥਾਨਕ ਮਿੰਨੀ ਸਕੱਤਰੇਤ 'ਚ ਬੈਠ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਦਿਨ ਚੜ੍ਹਦੇ ਹੀ ਘੇਰਾ ਪਾ ਲਿਆ ਤੇ ਸਕੱਤਰੇਤ 'ਚ ਧਰਨੇ 'ਤੇ ਬੈਠਣ ਦੀ ਬਜਾਏ ਬਾਹਰ ਜਾਣ ਦੀ ਹਦਾਇਤ ਕੀਤੀ ਗਈ | ਮੁਲਾਜ਼ਮਾਂ ਨੇ ਇਸ ਕਾਰਵਾਈ ਦਾ ਵਿਰੋਧ ਵੀ ਕੀਤਾ ਪਰ ਉਨ੍ਹਾਂ ਦੀ ਇਕ ਨਾ ਚੱਲੀ ਤੇ ਆਖ਼ਰ ਉਨ੍ਹਾਂ ਨੂੰ ਸਕੱਤਰੇਤ ਤੋਂ ਬਾਹਰ ਆਉਣ ਲਈ ਮਜਬੂਰ ਹੋਣਾ ਪਿਆ | ਬਾਹਰ ਆਉਣ ਤੋਂ ਬਾਅਦ ਉਨ੍ਹਾਂ ਵਲੋਂ ਸਕੱਤਰੇਤ ਦੇ ਨੇੜੇ ਡਾ. ਅੰਬੇਦਕਰ ਪਾਰਕ 'ਚ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ | ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਿੰਨੀ ਸ਼ਰਮਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਸਕੱਤਰੇਤ 'ਚ ਸ਼ਾਂਤਮਈ ਤੌਰ 'ਤੇ ਧਰਨਾ ਦੇ ਰਹੇ ਹਨ ਪਰ ਅੱਜ ਜ਼ਿਲ੍ਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਡਰਾਉਂਦੇ-ਧਮਕਾਉਂਦੇ ਹੋਏ ਧਰਨਾ ਲਗਾਉਣ ਤੋਂ ਰੋਕਿਆ ਗਿਆ, ਜਿਸ ਦੇ ਚੱਲਦਿਆਂ ਉਨ੍ਹਾਂ ਮੌਕੇ 'ਤੇ ਆਪਣੀ ਘੱਟ ਗਿਣਤੀ ਹੋਣ ਕਾਰਨ ਤੇ ਸਾਥੀਆਂ ਦਾ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੇ ਡਰੋਂ ਸਕੱਤਰੇਤ ਤੋਂ ਬਾਹਰ ਜਾਣਾ ਬਿਹਤਰ ਸਮਝਿਆ | ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਨ੍ਹਾਂ ਦੇ ਜਮਹੂਰੀ ਹੱਕਾਂ 'ਤੇ ਡਾਕਾ ਹੈ ਪਰ ਉਹ ਸਰਕਾਰ ਦੀ ਧੱਕੇਸ਼ਾਹੀ ਅੱਗੇ ਝੁਕਣਗੇ ਨਹੀਂ ਤੇ ਇਹ ਧਰਨਾ ਹੱਕ ਮਿਲਣ ਤੱਕ ਜਾਰੀ ਰਹੇਗਾ | ਉੱਧਰ ਡੀ.ਐਸ.ਪੀ. (ਸਿਟੀ-2) ਅਰੁਣ ਮੁੰਡਨ ਨੇ ਧੱਕੇਸ਼ਾਹੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਸਕੱਤਰੇਤ ਅੰਦਰ ਧਰਨੇ ਨਾਲ ਮੁਲਾਜ਼ਮ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਆਉਂਦੀ ਸੀ, ਜਿਸ ਲਈ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਸਕੱਤਰੇਤ ਦੇ ਬਾਹਰ ਧਰਨਾ ਲਗਾਉਣ ਦੀ ਅਪੀਲ ਕੀਤੀ ਗਈ, ਜਿਸ ਦੇ ਉਕਤ ਮੁਲਾਜ਼ਮਾਂ ਨੇ ਸਹਿਮਤੀ ਪ੍ਰਗਟ ਕੀਤੀ ਪਰ ਕੋਈ ਧੱਕਾ ਨਹੀਂ ਕੀਤਾ |

Ad Position 22
No active advertisement
ਪਿਛਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਕਾਰਨ ਜਲ ਸਪਲਾਈ ਕਾਮਿਆਂ ਵਲੋਂ ਐਕਸੀਅਨ ਦੇ ਦਫਤਰ ਮੂਹਰੇ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ-ਹੁਕਮ ਰਹਿਣਗੇ 9 ਅਗਸਤ 2026 ਤੱਕ ਲਾਗੂ
Ad Position 24
No active advertisement