ਬਠਿੰਡਾ, 8 ਜੂਨ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਘਰ ਵਿਚੋਂ ਮੋਟਰਸਾਈਕਲ ਅਤੇ ਗੈਸ ਸਿਲੰਡਰ ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਬੂਟਾ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਸੁਖਰਾਮ ਵਾਸੀ ਗੁਰੂ ਨਾਨਕ ਨਗਰ ਬਠਿੰਡਾ ਵਲੋਂ ਥਾਣਾ ਕੈਨਾਲ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 7 ਜੂਨ 2026 ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰੇ ਘਰ 'ਚੋਂ ਮੋਟਰਸਾਈਕਲ ਨੰਬਰ ਪੀ.ਬੀ.-03.ਕਿਊ-0950 ਅਤੇ ਇਕ ਘਰੇਲੂ ਗੈਸ ਸਿਲੰਡਰ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ 'ਤੇ ਥਾਣਾ ਕੈਨਾਲ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |