ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬੇਰੁਜ਼ਗਾਰਾਂ 'ਤੇ ਡਾਂਗਾਂ ਵਰ੍ਹਾ ਕੇ ਸਰਕਾਰ ਨੇ ਤਾਨਾਸ਼ਾਹ ਹੋਣ ਦਾ ਸਬੂਤ ਦਿੱਤਾ- ਠੇਕੇਦਾਰ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 09-06-2026
ਬਠਿੰਡਾ, 8 ਜੂਨ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਨੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਨੇ ਤਾਨਾਸ਼ਾਹ ਹੋਣ ਦਾ ਸਬੂਤ ਦਿੱਤਾ ਹੈ | ਧਾਲੀਵਾਲ ਨੇ ਕਿਹਾ ਕਿ ਇਕ ਪਾਸੇ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਸਰਕਾਰ ਅਧੀਨ ਲਿਆ ਕੇ ਪੱਕੇ ਕਰਨ ਦੇ ਵਾਅਦੇ ਕਰ ਰਹੀ ਹੈ, ਪਰ ਦੂਜੇ ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ 'ਤੇ ਡਾਂਗ ਵਰ੍ਹਾਈ ਜਾ ਰਹੀ ਹੈ, ਜਿਸ ਨਾਲ ਸਰਕਾਰ ਦਾ ਇਨ੍ਹਾਂ ਮੁਲਾਜ਼ਮਾਂ ਪ੍ਰਤੀ ਦੋਹਰਾ ਚਿਹਰਾ ਸਾਹਮਣੇ ਆਇਆ ਹੈ | ਇਸੇ ਤਰ੍ਹਾਂ ਅਕਾਲੀ ਆਗੂ ਧਾਲੀਵਾਲ ਨੇ ਪੱਕਾ ਹੋਣ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ, ਇਹ ਮੁਲਾਜ਼ਮ ਪਿਛਲੇ 10 ਸਾਲਾਂ ਤੋਂ ਬਹੁਤ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਆ ਰਹੇ ਹਨ, ਪਰ ਹੁਣ ਜਦੋਂ ਇਨ੍ਹਾਂ ਨੇ ਪੱਕੇ ਹੋਣ ਅਤੇ ਤਨਖ਼ਾਹਾਂ 'ਚ ਵਾਧੇ ਦੀ ਮੰਗ ਲਈ ਹੜਤਾਲ ਕੀਤੀ ਤਾਂ ਇਨ੍ਹਾਂ ਨੂੰ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ, ਜੋ ਸ਼ਰੇਆਮ ਧੱਕਾ ਤੇ ਬੇਇਨਸਾਫ਼ ਹੈ | ਸਰਕਾਰ ਇਨ੍ਹਾਂ ਬੇਰੁਜ਼ਗਾਰਾਂ ਨੂੰ ਕੁੱਟਣ ਅਤੇ ਹੜਤਾਲੀਆਂ ਨੂੰ ਨੌਕਰੀ ਤੋਂ ਕੱਢਣ ਦੀ ਬਜਾਏ ਉਨ੍ਹਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰੇ |

Ad Position 22
No active advertisement
ਪਿਛਲੀ ਖ਼ਬਰ ਕਿ੍ਸ਼ਨ ਤਾਇਲ ਨੂੰ ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਮੌੜ ਦੇ ਵਪਾਰ ਵਿੰਗ ਦਾ ਪ੍ਰਧਾਨ ਬਣਾਇਆ <br/> ਅਗਲੀ ਖ਼ਬਰ ਭਖਦੇ ਮਸਲਿਆਂ ਨੂੰ ਲੈ ਕੇ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਮੌੜ ਦੀ ਮੀਟਿੰਗ
Ad Position 24
No active advertisement