ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਾਂ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 09-06-2026
ਬਠਿੰਡਾ, 8 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਪੰਜਾਬ ਵਲੋਂ ਅੱਜ ਸੂਬੇ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਿਵਲ ਸਰਜਨ ਦਫ਼ਤਰਾਂ ਅੱਗੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਸੰਬੰਧੀ ਸਿਵਲ ਸਰਜਨ ਨੂੰ ਮੰਗ-ਪੱਤਰ ਸੌਂਪੇ ਗਏ | ਆਗੂਆਂ ਅਨੁਸਾਰ ਐਨ.ਐਚ.ਐਮ. ਅਧੀਨ ਕੰਮ ਕਰ ਰਹੀਆਂ ਹੈਲਥ ਵਰਕਰਾਂ ਤੋਂ ਵਾਧੂ ਸੈਂਟਰਾਂ ਦਾ ਕੰਮ ਬਿਨਾਂ ਕਿਸੇ ਵਾਧੂ ਪ੍ਰੋਤਸ਼ਾਹਨ ਰਾਸ਼ੀ ਦੇ ਕਰਵਾਇਆ ਜਾ ਰਿਹਾ ਹੈ | ਸੂਬਾ ਪ੍ਰਧਾਨ ਸਰਬਜੀਤ ਕੌਰ, ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਨੇ ਕਿਹਾ ਕਿ ਕਈ ਸਾਲਾਂ ਤੋਂ ਹੈਲਥ ਵਰਕਰ ਆਪਣੀ ਡਿਊਟੀ ਤੋਂ ਇਲਾਵਾ ਹੋਰ ਸਬ-ਸੈਂਟਰਾਂ ਵਿਚ ਵੀ ਸੇਵਾਵਾਂ ਨਿਭਾ ਰਹੇ ਹਨ, ਪਰ ਉਨ੍ਹਾਂ ਨੂੰ ਇਸ ਦਾ ਕੋਈ ਵਾਧੂ ਭੁਗਤਾਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਜਿੱਥੇ ਸੀ.ਐਚ.ਓ. ਤਾਇਨਾਤ ਹਨ, ਉੱਥੇ ਕੇਂਦਰ ਸਰਕਾਰ ਵਲੋਂ ਪ੍ਰਤੀ ਸੈਂਟਰ 3000 ਰੁਪਏ ਦੀ ਰਾਸ਼ੀ ਆ ਰਹੀ ਹੈ, ਪਰ ਇਸ ਦਾ ਲਾਭ ਹੈਲਥ ਵਰਕਰਾਂ ਨੂੰ ਨਹੀਂ ਮਿਲ ਰਿਹਾ | ਯੂਨੀਅਨ ਨੇ ਦੋਸ਼ ਲਗਾਇਆ ਕਿ ਹਾਈ ਕੋਰਟ ਵਲੋਂ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇ ਹੁਕਮਾਂ ਦੇ ਬਾਵਜੂਦ 17-18 ਸਾਲਾਂ ਤੋਂ ਕੰਟਰੈਕਟ ਆਧਾਰ 'ਤੇ ਕੰਮ ਕਰ ਰਹੀਆਂ ਵਰਕਰਾਂ ਨੂੰ ਰੈਗੂਲਰ ਏ.ਐਨ.ਐਮ. ਨੂੰ ਤਨਖ਼ਾਹ ਅਤੇ ਭੱਤੇ ਮਿਲ ਰਹੇ ਹਨ, ਉਹ ਵੀ ਪੂਰੇ ਨਹੀ ਦਿੱਤੇ ਜਾ ਰਹੇ | ਇਸ ਤੋਂ ਇਲਾਵਾ ਕਈ ਜ਼ਿਲਿ੍ਹਆਂ ਵਿਚ ਟੂਰ ਭੱਤਾ ਅਤੇ ਵਰਦੀ ਭੱਤਾ ਵੀ ਬੰਦ ਕਰ ਦਿੱਤਾ ਗਿਆ ਹੈ | ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਟੂਰ ਭੱਤਾ ਬੰਦ ਕੀਤਾ ਗਿਆ ਤਾਂ ਉਹ ਵੱਖ-ਵੱਖ ਪਿੰਡਾਂ ਵਿਚ ਜਾ ਕੇ ਸਿਹਤ ਸੇਵਾਵਾਂ ਦੇਣ ਅਤੇ ਕੈਂਪ ਲਗਾਉਣ ਤੋਂ ਅਸਮਰੱਥ ਹੋਣਗੀਆਂ, ਕਿਉਂਕਿ ਵਧ ਰਹੀਆਂ ਤੇਲ ਦੀਆਂ ਕੀਮਤਾਂ ਕਾਰਨ ਬਿਨਾਂ ਭੱਤੇ ਦੇ ਕੈਂਪ ਲਗਾਉਣੇ ਸੰਭਵ ਨਹੀਂ | ਆਗੂਆਂ ਨੇ ਕਿਹਾ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਬਕਾਏ ਜਾਰੀ ਨਾ ਕੀਤੇ ਗਏ ਅਤੇ ਸਮੱਸਿਆਵਾਂ ਦਾ ਹੱਲ ਨਾ ਕੀਤਾ, ਤਾਂ 15 ਦਿਨਾਂ ਬਾਅਦ ਮੁੜ ਵੱਡੇ ਪੱਧਰ 'ਤੇ ਧਰਨੇ ਅਤੇ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ ਹਲਕੇ ਦੇ ਪਿੰਡਾਂ ਦਾ ਦੌਰਾ <br/> ਅਗਲੀ ਖ਼ਬਰ ਕਿ੍ਸ਼ਨ ਤਾਇਲ ਨੂੰ ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਮੌੜ ਦੇ ਵਪਾਰ ਵਿੰਗ ਦਾ ਪ੍ਰਧਾਨ ਬਣਾਇਆ <br/>
Ad Position 24
No active advertisement