31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੈਂਪ 'ਚ 95 ਗਰਭਵਤੀ ਅÏਰਤਾਂ ਕੀਤੀ ਸਿਹਤ ਜਾਂਚ <br/>

Ad Position 21
No active advertisement
ਅਜੀਤ ਡੈਸਕ 10-06-2026
ਸੰਗਤ ਮੰਡੀ, 9 ਜੂਨ (ਸੁਖਤੇਜ ਧਾਲੀਵਾਲ)-ਅੱਜ ਸਮੂਦਾਇਕ ਸਿਹਤ ਕੇਂਦਰ ਸੰਗਤ ਤੋਂ ਇਲਾਵਾ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਕੈਂਪ ਲਗਾ ਕੇ 95 ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਸੁਰੱਖਿਅਤ ਮਾਤਿ੍ਤਵ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਾਮਿਲ ਬਾਂਸਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਜੋ 09 ਜੂਨ 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਲਾਂਚ ਕੀਤਾ ਗਿਆ ਸੀ | ਜਿਸਦਾ ਮੁੱਖ ਉਦੇਸ਼ ਹਰ ਗਰਭਵਤੀ ਮਹਿਲਾ ਨੂੰ ਗੁਣਵੱਤਾ ਭਰੀ ਜਨਮ-ਪੂਰਵ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਉੱਚ ਜੋਖ਼ਮ ਵਾਲੀਆਂ ਗਰਭ ਅਵਸਥਾਵਾਂ ਦੀ ਸਮੇਂ ਸਿਰ ਪਛਾਣ ਕਰਕੇ ਮਾਂ ਅਤੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ | ਡਾ: ਸਿਮਰਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਪਿਛਲੇ 10 ਸਾਲਾਂ ਤੋਂ ਗਰਭਵਤੀ ਮਹਿਲਾਵਾਂ ਨੂੰ ਸੁਰੱਖਿਅਤ ਮਾਤਿ੍ਤਵ ਸੇਵਾਵਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਉਨ੍ਹਾਂ ਸਮੂਹ ਗਰਭਵਤੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ | ਸਾਹਿਲ ਪੁਰੀ ਬਲਾਕ ਹੈਲਥ ਐਜੂਕੇਟਰ ਨੇ ਕਿਹਾ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ, ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦਾ ਨਿਯਮਿਤ ਸੇਵਨ, ਸਮੇਂ ਸਿਰ ਟੀਕਾਕਰਨ ਅਤੇ ਸੰਸਥਾਗਤ ਜਣੇਪੇ ਨੂੰ ਤਰਜੀਹ ਦੇਣੀ ਚਾਹੀਦੀ ਹੈ | ਉਨ੍ਹਾਂ ਪਰਿਵਾਰਿਕ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਗਰਭਵਤੀ ਮਹਿਲਾਵਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਕਿਸੇ ਵੀ ਖਤਰੇ ਦੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਸਿਹਤ ਕੇਂਦਰ ਨਾਲ ਸੰਪਰਕ ਕਰਨ | ਇਸ ਮੌਕੇ ਵੱਖ ਵੱਖ ਕੈਟਾਗਰੀ ਸਿਹਤ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਰਭ ਅਵਸਥਾ 'ਚ ਵਿਸ਼ੇਸ਼ ਧਿਆਨ ਦੀ ਲੋੜ-ਡਾ: ਧੀਰਾ ਗੁਪਤਾ <br/> ਅਗਲੀ ਖ਼ਬਰ ਡੇਰਾ ਬਾਬਾ ਤਿ੍ਵੈਣੀ ਦਾਸ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਖ਼ੂਨਦਾਨ ਕੈਂਪ 13 ਨੂੰ <br/>
Ad Position 24