01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਰਕਾਰੀ ਸਕੂਲਾਂ ਦੇ ਪਿ੍ੰਸੀਪਲ ਦੀਆਂ ਹਜ਼ਾਰਾਂ ਖ਼ਾਲੀ ਅਸਾਮੀਆਂ ਨੇ ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਕੀਤੀ ਪੰਚਰ <br/>

Ad Position 21
No active advertisement
ਅਜੀਤ ਡੈਸਕ 10-06-2026
ਬਠਿੰਡਾ, 9 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਆਏ ਦਿਨ ਸਿੱਖਿਆ ਦੀ ਕਾਇਆ ਪਲਟ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪਿ੍ੰਸੀਪਲਾਂ ਦੀਆਂ ਲਗਭਗ 60 ਫ਼ੀਸਦੀ ਖ਼ਾਲੀ ਅਸਾਮੀਆਂ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਪੈਂਚਰ ਕਰ ਰਹੀਆਂ ਹਨ¢ ਪੰਜਾਬ ਦੇ 1927 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ 1113 ਸਕੂਲ ਬਿਨ੍ਹਾਂ ਪਿ੍ੰਸੀਪਲਾਂ ਤੋਂ ਚੱਲ ਰਹੇ ਹਨ | ਅਜਿਹੇ ਵਿਚ ਪੰਜਾਬ ਦੀ ਸਿੱਖਿਆ ਦੇ ਇਤਿਹਾਸ ਵਿਚ ਇਹ ਸਮਾਂ ਸਭ ਤੋਂ ਵੱਧ ਮਾੜੇ ਦੌਰ 'ਚੋ ਗੁਜ਼ਰ ਰਿਹਾ ਹੈ¢ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਭੋਲਾ ਰਾਮ, ਬਲਕਰਨ ਸਿੰਘ ਕੋਟਸ਼ਮੀਰ, ਭੁਪਿੰਦਰ ਸਿੰਘ ਮਾਈਸਰਖਾਨਾ, ਰਾਜਵਿੰਦਰ ਜਲਾਲ ਨੇ ਦੱਸਿਆ ਕਿ ਮਾਨਸਾ ਅਤੇ ਨਵਾਂ ਸ਼ਹਿਰ ਵਿਚ ਪਿ੍ੰਸੀਪਲਾਂ ਦੀ 86 ਫ਼ੀਸਦੀ ਅਸਾਮੀਆਂ ਖ਼ਾਲੀ ਹਨ | ਇਸੇ ਤਰ੍ਹਾਂ ਤਰਨਤਾਰਨ ਅਤੇ ਬਰਨਾਲਾ ਵਿਚ 80 ਫ਼ੀਸਦੀ ਸਕੂਲ ਬਿਨ੍ਹਾਂ ਪਿ੍ੰਸੀਪਲਾਂ ਤੋਂ ਚੱਲ ਰਹੇ ਹਨ¢ ਮੋਗਾ, ਕਪੂਰਥਲਾ ਅਤੇ ਜਲੰਧਰ ਵਿਚ ਲਗਭਗ 70 ਫ਼ੀਸਦੀ ਸਕੂਲਾਂ ਵਿਚ ਪਿ੍ੰਸੀਪਲ ਨਹੀਂ ਹਨ | ਜਥੇਬੰਦੀ ਦੇ ਸਹਿ ਸਕੱਤਰ ਕੁਲਵਿੰਦਰ ਸਿੰਘ ਵਿਰਕ, ਮੀਤ ਪ੍ਰਧਾਨ ਵਿਕਾਸ ਗਰਗ, ਵਿੱਤ ਸਕੱਤਰ ਅਨਿਲ ਭੱਟ ਨੇ ਇਸ ਗੱਲ 'ਤੇ ਹੈਰਾਨੀ ਪ੍ਰਗਟ ਕੀਤੀ ਕਿ 60 ਫ਼ੀਸਦੀ ਪਿ੍ੰਸੀਪਲਾਂ, ਹੈੱਡਮਾਸਟਰਾਂ, ਲੈਕਚਰਾਰਾਂ, ਮਾਸਟਰਾਂ ਅਤੇ ਈ.ਟੀ.ਟੀ. ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਸਰਕਾਰ ਪੰਜਾਬ ਨੂੰ ਸਿੱਖਿਆ ਵਿਚ ਪਹਿਲੇ ਨੰਬਰ 'ਤੇ ਕਿਵੇਂ ਦਿਖਾ ਰਹੀ ਹੈ? ਇਕ ਅਪ੍ਰੈਲ ਤੋਂ ਸ਼ੁਰੂ ਹੋਏ ਸੈਸ਼ਨ ਵਿਚ ਸਕੂਲਾਂ ਦਾ ਅਕਾਦਮਿਕ ਮਾਹੌਲ ਬਿਲਕੁਲ ਖ਼ਤਮ ਹੋ ਚੁੱਕਾ ਹੈ ਕਿਉਂਕਿ 90 ਫ਼ੀਸਦੀ ਅਧਿਆਪਕਾਂ ਨੂੰ ਜਨਗਣਨਾ, ਐੱਸ.ਆਈ.ਆਰ., ਆਰਥਿਕ ਸਰਵੇਖਣ ਅਤੇ ਡਰੱਗ ਸਰਵੇ, ਚੋਣ ਡਿਊਟੀਆਂ ਅਤੇ ਹੋਰ ਗ਼ੈਰ ਵਿੱਦਿਅਕ ਕੰਮਾਂ ਵਿਚ ਉਲਝੇ ਹੋਏ ਹਨ¢ ਅਧਿਆਪਕ ਆਪਣੀਆਂ ਤਰੱਕੀਆਂ ਦੀਆਂ ਫ਼ਾਇਲਾਂ ਲਈ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ ਤੇ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ¢ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਅਜਿਹੇ ਮਾੜੇ ਪ੍ਰਬੰਧ ਕਾਰਨ ਅਖੌਤੀ ਸਿੱਖਿਆ ਕ੍ਰਾਂਤੀ ਦੇ ਚਲਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ 09 ਫ਼ੀਸਦੀ ਘੱਟ ਚੁੱਕੀ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿ੍ੰਸੀਪਲਾਂ ਅਤੇ ਹੈੱਡ ਮਾਸਟਰਾਂ ਸਮੇਤ ਅਧਿਆਪਕਾਂ ਦੇ ਹਰੇਕ ਕਾਡਰ ਦੀਆਂ ਪ੍ਰੋਮੋਸ਼ਨਾਂ ਤੁਰੰਤ ਕੀਤੀਆਂ ਜਾਣ ਅਤੇ ਸਿੱਧੀ ਭਰਤੀ ਕੋਟੇ ਦੀਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖਿਲਾਫ਼ ਮੁਹਿੰਮ ਬਾਰੇ ਵਿਧਾਇਕਾ ਬਲਜਿੰਦਰ ਕੌਰ ਨੇ ਕੀਤੀ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਏਮਜ਼ ਬਠਿੰਡਾ ਦਾ ਕੀਤਾ ਦੌਰਾ <br/>
Ad Position 24