01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜੂਨ '84 ਦੇ ਸ਼ਹੀਦਾਂ ਦੀ ਯਾਦ 'ਚ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਵਿਖੇ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਤਲਵੰਡੀ ਸਾਬੋ, 9 ਜੂਨ (ਰਣਜੀਤ ਸਿੰਘ ਰਾਜੂ)- ਜੂਨ 1984 ਵਿਚ ਤਤਕਾਲੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਭਾਰਤੀ ਹਕੂਮਤ ਵਲੋਂ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕਰਵਾਇਆ ਗਿਆ, ਉੱਥੇ ਪੰਜਾਬ ਦੇ ਹੋਰਨਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਜਿਸ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵੀ ਸ਼ਾਮਿਲ ਸਨ, ਨੂੰ ਨਿਸ਼ਾਨਾ ਬਣਾਇਆ ਗਿਆ ਤੇ ਇਸ ਦੌਰਾਨ ਕਈ ਸਿੰਘ ਸ਼ਹੀਦੀਆਂ ਪਾ ਗਏ ਸਨ, ਉਨ੍ਹਾਂ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਬੁੰਗਾ ਮਸਤੂਆਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸ਼ਹੀਦੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਜੂਨ 1984 ਦੇ ਕਾਲੇ ਇਤਿਹਾਸ ਦੇ ਪੰਨੇ ਫਰੋਲੇ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਗਿਆਨੀ ਮਿੱਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗਿਆਨੀ ਮਿੱਤ ਸਿੰਘ ਇੱਕ ਉੱਚ ਕੋਟੀ ਦੇ ਵਿਦਵਾਨ ਸਨ, ਜਿਨ੍ਹਾਂ ਉੱਪਰ ਭਾਰਤੀ ਫ਼ੌਜ ਵਲੋਂ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ | ਜਿਸ ਕਾਰਣ ਉਹ ਸ਼ਹਾਦਤ ਹਾਸਿਲ ਕਰ ਗਏ | ਸਿੰਘ ਸਾਹਿਬ ਨੇ ਕਿਹਾ ਕਿ 'ਜੂਨ 1984' ਦਾ ਉਹ ਦਰਦਨਾਕ ਇਤਿਹਾਸ ਅਤੇ ਸਿੰਘਾਂ 'ਤੇ ਹੋਏ ਜ਼ੁਲਮ ਅੱਜ ਵੀ ਲੂੰ-ਕੰਢੇ ਖੜ੍ਹੇ ਕਰ ਦਿੰਦੇ ਹਨ | ਉਨ੍ਹਾਂ ਕਿਹਾ ਕਿ ਕੌਮ ਆਪਣੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾ ਨਹੀਂ ਸਕੇਗੀ | ਗੁ: ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਵੀ ਜੂਨ 1984 'ਚ ਤਖ਼ਤ ਸਾਹਿਬ ਅਤੇ ਬੁੰਗਾ ਮਸਤੂਆਣਾ ਵਿਖੇ ਹੋਈ ਫ਼ੌਜੀ ਕਾਰਵਾਈ ਦੇ ਵਿਰਤਾਂਤ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ | ਸਮਾਗਮ ਦੌਰਾਨ ਭਾਈ ਸੰਤ ਸਿੰਘ ਸਕੱਤਰ ਬੁੰਗਾ ਮਸਤੂਆਣਾ, ਗਿਆਨੀ ਤੇਜਾ ਸਿੰਘ ਹੈੱਡ ਗ੍ਰੰਥੀ ਸਮੇਤ ਵੱਡੀ ਗਿਣਤੀ ਸੰਗਤਾਂ ਤੇ ਮੁਹਤਬਰ ਮੌਜੂਦ
Ad Position 22
No active advertisement
ਪਿਛਲੀ ਖ਼ਬਰ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਥਿੰਦ ਵਲੋਂ ਰਾਮਗੜ੍ਹੀਆ ਭਾਈਚਾਰੇ ਦੇ ਆਗੂਆਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਘੱਲੂਘਾਰੇ ਨੂੰ ਸਮਰਪਿਤ ਗੁਰਮਤਿ ਸਮਾਗਮ 12 ਨੂੰ- ਬਾਬਾ ਮਹਿਰਾਜ
Ad Position 24