14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਐਸ.ਆਈ.ਆਰ ਪ੍ਰਕਿਰਿਆ ਅਧੀਨ ਅਸੈਂਬਲੀ ਲੇਵਲ ਮਾਸਟਰ ਟਰੇਨਰਾਂ ਨੂੰ ਦਿੱਤੀ ਸਿਖਲਾਈ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਬਠਿੰਡਾ ਦੀਆਂ ਹਦਾਇਤਾਂ ਤੇ ਅੱਜ ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਐਸ. ਆਈ. ਆਰ. ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਣ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅਸੈਂਬਲੀ ਲੇਵਲ ਮਾਸਟਰ ਟਰੇਨਰ ਦੀ ਸਿਖਲਾਈ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ. ਆਈ. ਆਰ. ਨਾਲ ਸਬੰਧਿਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਣਾ ਹੈ | ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮਕਸਦ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਰਿੰਦਰ ਮਹਿਰਾਜ ਨੂੰ ਹਲਕਾ ਭੁੱਚੋ ਦਾ ਅਬਜ਼ਰਵਰ ਕੀਤਾ ਨਿਯੁਕਤ <br/> ਅਗਲੀ ਖ਼ਬਰ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਚਾਰ ਸਮੇਤ 5-6 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
Ad Position 24