ਸੰਗਤ ਮੰਡੀ, 12 ਜੂਨ (ਅੰਮਿ੍ਤਪਾਲ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਯੂਥ ਵਿੰਗ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰਾ ਕਰਕੇ ਗੁਰਦੀਪ ਸਿੰਘ ਪਥਰਾਲਾ ਨੂੰ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ (ਯੂਥ ਵਿੰਗ) ਦੇ ਪ੍ਰਧਾਨ ਨਿਯੁਕਤ ਕੀਤਾ ਹੈ | ਗੁਰਦੀਪ ਸਿੰਘ ਪਥਰਾਲਾ (ਮੈਂਬਰ ਬਲਾਕ ਸੰਮਤੀ) ਵਲੋਂ ਇਸ ਨਿਯੁਕਤੀ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਯੂਥ ਵਿੰਗ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਚਰਨ ਸਿੰਘ ਇੰਚਾਰਜ ਹਲਕਾ ਬਠਿੰਡਾ ਦਿਹਾਤੀ, ਸੁਸ਼ੀਲ ਕੁਮਾਰ ਗੋਲਡੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਜਗਸੀਰ ਸਿੰਘ ਕਲਿਆਣ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਕਮਲਦੀਪ ਸਿੰਘ ਸਿੱਧੂ ਜ਼ਿਲ੍ਹਾ ਯੂਥ ਪ੍ਰਧਾਨ ਆਦਿ ਦਾ ਧੰਨਵਾਦ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਫਤਿਹ ਸਿੰਘ ਸਰਕਲ ਪ੍ਰਧਾਨ ਪਥਰਾਲਾ, ਗੁਰਇਕਬਾਲ ਸਿੰਘ ਬਰਾੜ ਸੈਣੇਵਾਲਾ, ਬਲਵਿੰਦਰ ਸਿੰਘ ਕੋਟਫੱਤਾ, ਨਿਰਮਲ ਸਿੰਘ ਕੋਟਸ਼ਮੀਰ, ਮੈਂਬਰ ਸਿੰਘ ਸਰਕਲ ਸੰਗਤ, ਖੇਤਾ ਸਿੰਘ ਬੰਬੀਹਾ, ਰੇਸ਼ਮ ਸਿੰਘ ਸੰਗਤ ਕਲਾਂ, ਸੁਖਦੀਪ ਸਿੰਘ ਘੁੱਦਾ, ਰਣਜੋਧ ਸਿੰਘ, ਬੰਤ ਸਿੰਘ ਪਥਰਾਲਾ, ਜਗਸੀਰ ਸਿੰਘ, ਜਗਤਾਰ ਸਿੰਘ, ਗੁਰਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਖਪਾਲ ਸਿੰਘ, ਸੁਖਪਿਆਰ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਭੋਲਾ ਸਿੰਘ ਤੇ ਜੱਸਾ ਸਿੰਘ ਆਦਿ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਗੁਰਦੀਪ ਸਿੰਘ ਪਥਰਾਲਾ ਨੂੰ ਵਧਾਈਆਂ ਦਿੱਤੀਆਂ ਹਨ | ਗੁਰਦੀਪ ਸਿੰਘ ਪਥਰਾਲਾ ਨੇ ਕਿਹਾ ਕਿ ਪਾਰਟੀ ਵਲੋਂ ਉਸ 'ਤੇ ਭਰੋਸਾ ਜਤਾ ਕੇ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ 'ਤੇ ਖਰਾ ਉੱਤਰਨਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨ ਨੂੰ ਹਮੇਸ਼ਾ ਪਹਿਲ ਦੇਣਗੇ |