ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਗਰਮੀ ਕਾਰਨ ਬੇਹੋਸ਼
ਅਜੀਤ ਡੈਸਕ
14-06-2026
ਬਠਿੰਡਾ, 13 ਜੂਨ (ਅਵਤਾਰ ਸਿੰਘ ਕੈਂਥ)- ਸਥਾਨਕ ਸੰਤਪੁਰਾ ਰੋਡ 'ਤੇ ਬੀਤੀ ਸ਼ਾਮ ਡਿਊਟੀ ਦੌਰਾਨ ਇਕ ਪੁਲਿਸ ਕਰਮਚਾਰੀ ਗਰਮੀ ਕਾਰਨ ਅਚਾਨਕ ਚੱਕਰ ਆਉਣ ਕਾਰਨ ਬੋਹੋਸ਼ ਹੋ ਕੇ ਡਿੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ ¢ ਸਹਾਰਾ ਮੁੱਖ ਦਫ਼ਤਰ 'ਤੇ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਗਿੱਲ, ਵਿੱਕੀ ਕੁਮਾਰ ਨੇ ਜ਼ਖਮੀ ਪੁਲਿਸ ਕਰਮਚਾਰੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ¢ ਪੁਲਿਸ ਸਟੇਸ਼ਨ ਸਿਵਲ ਹਸਪਤਾਲ ਚੌਕੀ ਦੇ ਮੁਲਾਜ਼ਮਾਂ ਨੇ ਜ਼ਖਮੀ ਪੁਲਿਸ ਕਰਮਚਾਰੀ ਦੀ ਦੇਖਭਾਲ ਕੀਤੀ ¢ ਜ਼ਖਮੀ ਪੁਲਿਸ ਕਰਮਚਾਰੀ ਦੀ ਪਹਿਚਾਣ ਜਗਰੂਪ ਸਿੰਘ (52) ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ ¢ ਇਹ ਪੁਲਿਸ ਕਰਮਚਾਰੀ ਮੁੱਖ ਮੰਤਰੀ ਦੇ ਰੋਡ ਸ਼ੋਅ ਦੌਰਾਨ ਡਿਊਟੀ 'ਤੇ ਤਾਇਨਾਤ ਸੀ¢
ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਗੰਭੀਰ ਜ਼ਖਮੀ
ਬਠਿੰਡਾ, 13 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਮੁਲਤਾਨੀਆ ਰੋਡ 'ਤੇ ਇਕ ਅਣਪਛਾਤਾ ਵਾਹਨ ਚਾਲਕ ਇਕ ਵਿਅਕਤੀ ਨੂੰ ਟੱਕਰ ਮਾਰਨ ਉਪਰੰਤ ਫ਼ਰਾਰ ਹੋ ਗਿਆ, ਟੱਕਰ ਕਾਰਨ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ¢ ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੇ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ¢ ਸਹਾਰਾ ਟੀਮ ਨੇ ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਜ਼ਖਮੀ ਵਿਅਕਤੀ ਸੁਭਾਸ਼ ਚੰਦਰ (75) ਵਾਸੀ ਮੁਲਤਾਨੀਆ ਰੋਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ¢