ਹੈਰੋਇਨ ਸਮੇਤ ਦੋ ਗਿ੍ਫ਼ਤਾਰ, ਹਵਾਲਾਤ 'ਚ ਕੀਤੇ ਬੰਦ
ਅਜੀਤ ਡੈਸਕ
14-06-2026
ਰਾਮਾਂ ਮੰਡੀ, 13 ਜੂਨ (ਤਰਸੇਮ ਸਿੰਗਲਾ)- ਰਾਮਾ ਥਾਣਾ ਮੁਖੀ ਦਿਲਬਾਗ ਸਿੰਘ ਦੀ ਅਗਵਾਈ ਹੇਠ ਏ.ਐਸ. ਆਈ. ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਗਸ਼ਤ ਦÏਰਾਨ ਪਿੰਡ ਗਿਆਨਾ ਦੀ ਹੱਦ ਵਿਚੋਂ ਸ਼ੁੱਕਰਵਾਰ ਨੂੰ ਜਸਪ੍ਰੀਤ ਸਿੰਘ ਅਤੇ ਸੁਖਪ੍ਰੀਤ ਸਿੰਘ ਵਾਸੀਆਨ ਪਿੰਡ ਗਿਆਨਾ ਨੂੰ 07.50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ ¢ ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਕਤ ਜਸਪ੍ਰੀਤ ਸਿੰਘ ਅਤੇ ਸੁਖਪ੍ਰੀਤ ਸਿੰਘ ਵਾਸੀਆਨ ਪਿੰਡ ਗਿਆਨਾ ਵਿਰੁੱਧ ਰਾਮਾਂ ਥਾਣੇ ਵਿਚ ਐਨ.ਡੀ. ਪੀ.ਐਸ. ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ¢