07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬੀ ਯੂਨੀਵਰਸਿਟੀ ਵਲੋਂ ਫ਼ੰਡਾਂ 'ਚ ਕੀਤਾ ਵਾਧਾ ਨਿੱਜੀ ਕਾਲਜਾਂ/ਵਿਦਿਆਰਥੀਆਂ 'ਤੇ ਹਮਲਾ- ਚੱਠਾ <br/>

Ad Position 21
No active advertisement
ਅਜੀਤ ਡੈਸਕ 14-06-2026
ਝੁਨੀਰ (ਮਾਨਸਾ), 13 ਜੂਨ (ਬਲਵਿੰਦਰ ਸਿੰਘ ਧਾਲੀਵਾਲ/ਸੰਜੀਵ ਸਿੰਗਲਾ)- ਪੰਜਾਬ ਅਨਏਡਿਡ ਡਿਗਰੀ ਕਾਲਜ ਐਸੋਸੀਏਸ਼ਨ (ਪੁਡਕਾ) ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਨਿਰੰਤਰਤਾ ਮਾਨਤਾ, ਰਜਿਸਟਰੇਸ਼ਨ ਫ਼ੀਸਾਂ ਅਤੇ ਹੋਰ ਫ਼ੰਡਾਂ 'ਚ ਕੀਤੇ ਗਏ ਅਥਾਹ ਵਾਧੇ ਨੂੰ ਨਿੱਜੀ ਕਾਲਜਾਂ ਅਤੇ ਵਿਦਿਆਰਥੀਆਂ 'ਤੇ ਵੱਡਾ ਹਮਲਾ ਦੱਸਦਿਆਂ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ | ਐਨਲਾਈਟੈਂਡ ਕਾਲਜ ਝੁਨੀਰ ਵਿਖੇ ਐਸੋਸੀਏਸ਼ਨ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਐਸ. ਐਸ. ਚੱਠਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਫ਼ੈਸਲੇ 'ਤੇ ਤੁਰੰਤ ਗ਼ੌਰ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਦਾਖ਼ਲਿਆਂ 'ਚ ਆਈ ਵੱਡੀ ਗਿਰਾਵਟ ਕਾਰਨ ਨਿੱਜੀ ਕਾਲਜ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਅਜਿਹੇ ਸਮੇਂ 'ਚ ਯੂਨੀਵਰਸਿਟੀ ਵਲੋਂ ਫ਼ੀਸਾਂ ਤੇ ਹੋਰ ਵਿੱਤੀ ਬੋਝ 'ਚ ਕੀਤਾ ਵਾਧਾ ਉੱਚ ਸਿੱਖਿਆ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲਾ ਕਦਮ ਹੈ | ਉਨ੍ਹਾਂ ਦੱਸਿਆ ਕਿ ਨਵੇਂ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਫ਼ੀਸ 'ਚ ਲਗਪਗ 80 ਫ਼ੀਸਦੀ ਵਾਧਾ ਕੀਤਾ ਗਿਆ ਹੈ ਜਦਕਿ ਕਾਲਜਾਂ ਲਈ ਲਾਜ਼ਮੀ ਰਿਜ਼ਰਵ ਫ਼ੰਡ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਕਾਲਜਾਂ ਦੇ ਰਿਜ਼ਰਵ ਫ਼ੰਡ ਦੀ ਐਫ.ਡੀ.ਆਰ. 'ਤੇ ਲਿਆ ਜਾਣ ਵਾਲਾ ਸਰਵਿਸ ਚਾਰਜ ਵੀ 3 ਤੋਂ ਵਧਾ ਕੇ 50 ਫ਼ੀਸਦੀ ਤੱਕ ਕਰ ਦਿੱਤਾ ਗਿਆ ਹੈ, ਜੋ ਕਰੋੜਾਂ ਰੁਪਏ ਦੀ ਨਾਜਾਇਜ਼ ਵਸੂਲੀ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਲੋਂ ਕਾਲਜਾਂ ਅਤੇ ਅਧਿਆਪਕਾਂ ਨੂੰ ਪ੍ਰੀਖਿਆ ਕੇਂਦਰਾਂ, ਪ੍ਰੀਖਿਆ ਡਿਊਟੀਆਂ ਅਤੇ ਮੁਲਾਂਕਣ ਕਾਰਜਾਂ ਦੇ ਕਰੋੜਾਂ ਰੁਪਏ ਵੀ ਹਾਲੇ ਤੱਕ ਅਦਾ ਨਹੀਂ ਕੀਤੇ ਗਏ, ਜਿਸ ਕਾਰਨ ਸੰਸਥਾਵਾਂ ਨੂੰ ਹੋਰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਡਾ. ਗੁਰਮੀਤ ਸਿੰਘ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਡਾ. ਆਰ. ਕੇ. ਗੋਇਲ, ਤਰਸੇਮ ਸੈਣੀ, ਗੁਰਤੇਜ ਸਿੰਘ ਬਰਾੜ, ਬਲਵਿੰਦਰ ਸਿੰਘ ਬਰਾੜ, ਡਾ. ਸਤਨਾਮ ਸਿੰਘ ਸੰਧੂ, ਬੀ. ਐੱਡ. ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ, ਮੀਤ ਪ੍ਰਧਾਨ ਨਿਰਮਲ ਸਿੰਘ, ਰਾਮ ਸਿੰਘ ਢੱਲ, ਲਾਅ ਕਾਲਜਾਂ ਵਲੋਂ ਡਾ. ਮੋਹਨ ਲਾਲ ਗਰਗ, ਸਰੀਰਕ ਸਿੱਖਿਆ ਕਾਲਜਾਂ ਵਲੋਂ ਗੁਰਪ੍ਰੀਤ ਸਿੰਘ ਮਾਨ, ਮਨਜੀਤ ਸਿੰਘ ਚਹਿਲ, ਡਾ. ਅਮਰਜੀਤ ਸਿੰਘ ਸਿੱਧੂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੀ ਫੈਡਰੇਸ਼ਨ ਵਲੋਂ ਐਮ.ਐਲ. ਬਾਂਸਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵਰਨਕਾਰ ਸੰਘ ਰਾਮਾਂ ਮੰਡੀ ਵਲੋਂ 18 ਤੋਂ 21 ਜੂਨ ਤੱਕ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਅਗਲੀ ਖ਼ਬਰ ਮੀਂਹ, ਹਨੇਰੀ ਅਤੇ ਝੱਖੜ ਨਾਲ ਸੀਡਜ਼ ਫ਼ੈਕਟਰੀ ਨੂੰ ਕਰੀਬ 10 ਲੱਖ ਰੁਪਏ ਦਾ ਨੁਕਸਾਨ <br/>
Ad Position 24
No active advertisement