07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜ਼ਿਲ੍ਹੇ 'ਚ ਸਾਉਣੀ ਦੀ ਫਸਲ ਲਈ ਲੋੜੀਂਦੀ ਯੂਰੀਆ ਖਾਦ ਉਪਲੱਬਧ

Ad Position 21
No active advertisement
ਅਜੀਤ ਡੈਸਕ 14-06-2026

ਬਠਿੰਡਾ, 13 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਆਉਣ ਵਾਲੀ ਖਰੀਫ਼ ਦੇ ਸੀਜਨ ਵਿਚ ਝੋਨੇ ਦੀ ਫ਼ਸਲ ਲਈ ਜ਼ਿਲ੍ਹੇ ਵਿਚ ਯੂਰੀਆ ਖਾਦ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਕੋਲ ਯੂਰੀਆ ਖਾਦ ਲੋੜੀਂਦੀ ਮਾਤਰਾ ਵਿਚ ਉਪਲਬੱਧਤਾ ਯਕੀਨੀ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਕੁਝ ਥਾਵਾਂ ਤੋਂ ਯੂਰੀਆ ਖਾਦ ਦੇ ਨਾਲ ਹੋਰ ਉਤਪਾਦਾਂ ਦੀ ਜ਼ਬਰਦਸਤੀ ਟੈਗਿੰਗ ਕਰਨ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ | ਅਜਿਹੇ ਮਾਮਲਿਆਂ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜੇਕਰ ਕੋਈ ਡੀਲਰ ਯੂਰੀਆ ਖਾਦ ਦੀ ਵਿਕਰੀ ਦੇ ਨਾਲ ਕਿਸੇ ਹੋਰ ਖਾਦ, ਕੀਟਨਾਸ਼ਕ ਜਾਂ ਖੇਤੀਬਾੜੀ ਉਤਪਾਦ ਦੀ ਖਰੀਦ ਲਈ ਕਿਸਾਨਾਂ ਨੂੰ ਮਜ਼ਬੂਰ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਖਾਦ (ਕੰਟੋਰਲ) ਆਰਡਰ, 1985 ਅਤੇ ਹੋਰ ਸੰਬੰਧਿਤ ਕਾਨੂੰਨੀ ਪ੍ਰਾਵਧਾਨਾਂ ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਘਬਰਾਹਟ ਵਿਚ ਆ ਕੇ ਯੂਰੀਆ ਖਾਦ ਦਾ ਗੈਰ-ਜ਼ਰੂਰੀ ਸਟਾਕ ਨਾ ਕਰਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਯੂਰੀਆ ਖਾਦ ਦੀ ਵਿਕਰੀ ਦੌਰਾਨ ਟੈਗਿੰਗ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਤੁਰੰਤ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕਰੇ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਦੀਪ ਸਿੱਧੂ ਮੈਮੋਰੀਅਲ ਟਰੱਸਟ ਵਲੋਂ ਅੱਖਾਂ ਦੀ ਮੁਫ਼ਤ ਜਾਂਚ ਸੰਬੰਧੀ ਕੈਂਪ <br/> ਅਗਲੀ ਖ਼ਬਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਜਾਣ- ਭਾਜਪਾ ਆਗੂ ਸਰਾਂ <br/>
Ad Position 24
No active advertisement