08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ 'ਤੇ ਕਿਸੇ ਨੂੰ ਵੀ ਕਾਬਜ਼ ਨਹੀਂ ਹੋਣ ਦਿੱਤਾ ਜਾਵੇਗਾ- ਕਿਸਾਨ ਆਗੂ <br/>

Ad Position 21
No active advertisement
ਅਜੀਤ ਡੈਸਕ 14-06-2026
ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਹੇਠ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈਕੇ ਵਿਖੇ ਹੋਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪਿਛਲੇ ਲੰਬੇ ਸਮੇਂ ਤੋਂ ਕੁੱਲਰੀਆਂ ਪਿੰਡ ਦੇ ਕਿਸਾਨਾਂ ਨੂੰ ਜੱਦੀ ਪੁਸ਼ਤੀ ਜ਼ਮੀਨ 'ਚੋਂ ਬੇਦਖ਼ਲ ਕਰਨਾ ਚਾਹੁੰਦਾ ਹੈ, ਜਿਸ ਦੇ ਵਿਰੋਧ 'ਚ ਜਥੇਬੰਦੀ ਪਿਛਲੇ ਕਰੀਬ 3 ਸਾਲਾਂ ਤੋਂ ਸੰਘਰਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ਼ਾਰੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤੀ ਵਿਭਾਗ 16 ਜੂਨ ਨੂੰ ਧੱਕੇ ਨਾਲ ਕਬਜ਼ਾ ਕਾਰਵਾਈ ਕਰ ਕੇ ਜ਼ਮੀਨਾਂ ਉੱਤੇ ਕਾਬਜ਼ ਹੋਣਾ ਚਾਹੁੰਦਾ ਹੈ, ਦਾ ਡਟਵਾਂ ਵਿਰੋਧ ਕੀਤਾ ਜਾਵੇਗਾ | ਇਸ ਮੌਕੇ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਭਾਕਿਯੂ ਉਗਰਾਹਾਂ ਨਾਲ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਮੀਟਿੰਗ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਤੇ ਕਮੇਟੀ ਮੈਂਬਰ ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਗੁਰਜੰਟ ਸਿੰਘ ਮੰਘਾਣੀਆਂ, ਸਤਪਾਲ ਸਿੰਘ ਬਰੇ, ਬਲਜੀਤ ਸਿੰਘ ਭੈਣੀ ਬਾਘਾ, ਬਲਦੇਵ ਸਿੰਘ ਪਿੱਪਲੀਆਂ, ਜਗਜੀਵਨ ਸਿੰਘ ਹਸਨਪੁਰ, ਤਰਸੇਮ ਸਿੰਘ ਚੱਕ ਅਲੀਸ਼ੇਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਤੇਲ ਤੇ ਗੈਸ ਦੀਆਂ ਕੀਮਤਾਂ ਦੀ ਕਾਂਗਰਸੀ ਆਗੂਆਂ ਵਲੋਂ ਨਿਖੇਧੀ <br/> ਅਗਲੀ ਖ਼ਬਰ ਐਸ. ਡੀ. ਕੰਨਿਆ ਕਾਲਜ 'ਚ ਵਾਟਰ ਕੂਲਰ ਤੇ ਆਰ. ਓ. ਲਗਵਾਇਆ <br/>
Ad Position 24